ਚੰਡੀਗੜ੍ਹ: ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਭਖ ਗਈ ਹੈ। ਜੀ ਹਾਂ ਵਿਰੋਧੀਆਂ ਵੱਲੋਂ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਜਾ ਰਿਹਾ ਹੈ।
ਬੀਜੇਪੀ ਨੇ ਸੀਐੱਮ ਮਾਨ ਨੂੰ ਘੇਰਿਆ: ਇਸ ਮਾਮਲੇ ਤੋਂ ਬਾਅਦ ਪੰਜਾਬ ਬੀਜੇਪੀ ਦੇ ਮੁੱਖ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਦਿੱਲੀ ਦੇ ਬੀਜੇਪੀ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਕਿਹਾ ਕਿ ਬੀਜੇਪੀ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਚ ਨਿੰਦਾ ਕਰਦੀ ਹੈ। ਪੰਜਾਬ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੱਲ੍ਹਾਂ ਤਾਂ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀ ਕਰਦੇ ਹਨ ਪਰ ਕੰਮ ਸਾਰੇ ਅੰਗਰੇਜ਼ਾਂ ਵਾਲੇ ਕਰ ਰਹੇ ਹਨ। ਅਜਿਹੀਆਂ ਨੀਤੀਆਂ ਅੰਗਰੇਜ਼ਾਂ ਦੀ ਸੀ।
ਕੇਜਰੀਵਾਲ ਕਰ ਰਹੇ ਪੰਜਾਬ ਪੁਲਿਸ ਦਾ ਇਸਤੇਮਾਲ: ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਬਾਬਾ ਸਾਹਿਬ ਦੀ ਤਸਵੀਰ ਲਗਾਉਂਦੇ ਹੋ ਉਨ੍ਹਾਂ ਨੇ ਸੰਵਿਧਾਨ ਦੇ ਤਹਿਤ ਲੋਕਾਂ ਨੂੰ ਬੋਲਣ ਦਾ ਅਧਿਕਾਰ ਦਿੱਤਾ ਹੈ। ਪੰਜਾਬ ਪੁਲਿਸ ਨੇ ਪਹਿਲਾਂ ਤਾਂ ਬੱਗਾ ਦੇ ਖਿਲਾਫ ਝੂਠਾ ਮਾਮਲਾ ਦਰਜ ਕੀਤਾ ਅਤੇ ਫਿਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਅਰਵਿੰਦ ਕੇਜਰੀਵਾਲ ਜੋ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ ਉਹ ਤਾਂ ਸ਼ਰਮਨਾਕ ਹੈ ਹੀ ਅਤੇ ਉਹ ਇਸ ਕੰਮ ਚ ਉਨ੍ਹਾਂ ਦੇ ਨਾਲ ਹੈ ਇਸ ਤੋਂ ਸ਼ਰਮ ਵਾਲੀ ਗੱਲ ਕੋਈ ਹੋ ਹੀ ਨਹੀਂ ਸਕਦੀ।
ਸੀਐੱਮ ਮਾਨ ਨੂੰ ਚਿਤਾਵਨੀ:ਉਨ੍ਹਾਂ ਨੇ ਭਗਵੰਤ ਮਾਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਕੋਈ ਵੀ ਵਰਕਰ ਉਨ੍ਹਾਂ ਦੀ ਇਸ ਹਰਕਤ ਤੋਂ ਡਰਨ ਵਾਲਾ ਨਹੀਂ ਹੈ। ਬੀਜੇਪੀ ਦੇ ਨੇਤਾ ਤਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੁਆਰਾ ਲਗਾਈ ਗਈ ਐਮਰਜੈਂਸੀ ਤੋਂ ਵੀ ਨਹੀਂ ਡਰੇ ਸੀ। ਇਸ ਲਈ ਉਹ ਇਸ ਤਰ੍ਹਾਂ ਦੀਆਂ ਹਰਕਤਾਂ ਕਰਨਾ ਬੰਦ ਕਰ ਦੇਣ ਅਤੇ ਪੰਜਾਬ ਦੇ ਵੱਲ ਧਿਆਨ ਦਿੱਤਾ ਜਾਵੇ। ਨਾਲ ਹੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਨੱਚਣਾ ਬੰਦ ਕਰਨ ਨਹੀਂ ਤਾਂ ਉਹ ਸੜਕਾਂ ’ਤੇ ਵੀ ਉਤਰਨਾ ਜਾਣਦੇ ਹਨ।
'ਆਪ' ਸ਼ਰੇਆਮ ਕਰ ਰਹੀ ਗੁੰਡਾਗਰਦੀ: ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਰੇਆਮ ਗੁੰਡਾਗਰਦੀ ਤੇ ਉਤਰ ਆਈ ਹੈ। ਅਰਵਿੰਦ ਕੇਜਰੀਵਾਲ ਦੇ ਖਿਲਾਫ ਕਿਸੇ ਦੇ ਵੀ ਕੁਝ ਬੋਲਣ ਤੇ ਭਾਜਪਾ ਦੇ ਤਜਿੰਦਰਪਾਲ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ’ਚ ਲੈ ਲਿਆ ਗਿਆ ਹੈ। ਇਹ ਆਮ ਆਦਮੀ ਦੀ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀ ਹੈ ਅਤੇ ਉਨ੍ਹਾਂ ਦੀ ਗੁੰਡਾਗਰਦੀ ’ਚ ਵਾਧੇ ਨੂੰ ਵੀ। ਨਾਲ ਹੀ ਉਨ੍ਹਾਂ ਨੇ ਆਈ ਸਟੈਂਡ ਵਿਦ ਤਜਿੰਦਰ ਬੱਗਾ ਦਾ ਹੈਸ਼ਟੈੱਗ ਵੀ ਬਣਾਇਆ ਹੈ।
'ਰਾਜਨੀਤੀਕ ਸਾਜਿਸ਼ ਦੀ ਜਿੰਦਾ ਮਿਸਾਲ': ਤਜਿੰਦਰ ਪਾਲ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਜਿੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਬੀਜੇਪੀ ਨੂੰ ਘੇਰਿਆ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਇਸ ਨੂੰ ਰਾਜਨੀਤੀਕ ਸਾਜਿਸ਼ ਦੱਸਿਆ ਹੈ। ਦੱਸ ਦਈਏ ਕਿ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਚ ਇਹ ਜੋ ਸਭ ਚਲ ਰਿਹਾ ਹੈ ਇਹ ਰਾਜਨੀਤੀਕ ਸਾਜਿਸ਼ ਦੀ ਜਿੰਦਾ ਮਿਸਾਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਲੋਕ ਸਾਫ ਸੁਥਰੀ ਰਾਜਨੀਤੀ ਕਰਨ ਦੀ ਗੱਲ ਕਰਕੇ ਸੱਤਾ ਚ ਆਏ ਸੀ ਉਨ੍ਹਾਂ ਨੇ ਅਜਿਹਾ ਮਾਹੌਲ ਖਰਾਬ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਚ ਜੋ ਰਾਜਨੇਤਾ ਕੁਝ ਵੀ ਬੋਲੇਗਾ ਉਸ ਤੇ ਲੋਕ ਭਰੋਸਾ ਨਹੀਂ ਕਰਨਗੇ।
ਉਨ੍ਹਾਂ ਅੱਗੇ ਕਿ ਆਉਣ ਵਾਲੇ ਸਮੇਂ ਚ ਇਸ ਤਰੀਕੇ ਦੀ ਕਾਰਵਾਈ ਅਰਾਜਕਤਾ ਨੂੰ ਜਨਮ ਦਿੰਦੀ ਹੈ। ਦੋ ਕਿ ਬਿਲਕੁੱਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਤੱਕ ਸਾਰੇ ਰਾਜਨੀਤੀਕ ਦਲਾਂ ਨੇ ਇਸ ਗੱਲ ਦਾ ਖਿਆਲ ਰੱਖਇਆ ਹੈ ਅਤੇ ਇਸ ਤਰੀਕੇ ਦੀਆਂ ਹਰਕਤਾਂ ਦੇਸ਼ ’ਚ ਮਾਹੌਲ ਖਰਾਬ ਕਰਨ ਵਾਲੀ ਸਾਬਿਤ ਹੋਵੇਗੀ।