ਚੰਡੀਗੜ੍ਹ: ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। ਸਾਰੇ ਰਾਜਾਂ ਵਿੱਚ ਸੱਤ ਪੜਾਵਾਂ ਵਿੱਚ ਵੋਟਿੰਗ ਦੀ ਪ੍ਰਕਿਰਿਆ ਪੂਰੀ ਹੋਵੇਗੀ। ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਤਹਿਤ 10 ਫਰਵਰੀ ਤੋਂ 7 ਮਾਰਚ ਤੱਕ ਸੱਤ ਪੜਾਵਾਂ ਵਿੱਚ ਵੋਟਿੰਗ ਹੋਵੇਗੀ, ਜਦੋਂ ਕਿ ਉੱਤਰਾਖੰਡ, ਪੰਜਾਬ ਅਤੇ ਗੋਆ ਵਿੱਚ 14 ਫਰਵਰੀ ਨੂੰ ਇੱਕ ਹੀ ਪੜਾਅ ਵਿੱਚ ਵੋਟਿੰਗ ਹੋਵੇਗੀ। ਮਨੀਪੁਰ ਵਿੱਚ ਦੋ ਪੜਾਵਾਂ ਵਿੱਚ 27 ਫਰਵਰੀ ਅਤੇ 3 ਮਾਰਚ ਨੂੰ ਵੋਟਾਂ ਪੈਣਗੀਆਂ। ਸਾਰੇ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਪੰਜਾਬ ਵਿਧਾਨਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਪਰ ਜੇਕਰ ਇੱਕ ਝਾਂਤ ਪੰਜਾਬ ਦੀ ਸਿਆਸਤ ਮਾਰੀਏ ਤਾਂ ਹਰ ਇੱਕ ਪਾਰਟੀ ’ਚ ਉੱਥਲ ਪੁੱਥਲ ਦੇਖਣ ਨੂੰ ਮਿਲੇਗੀ। ਪੰਜਾਬ ਕਾਂਗਰਸ ਦਾ ਕਲੇਸ਼ ਤੋਂ ਲੈ ਕੇ ਕਈ ਪਾਰਟੀ ਆਗੂ ਆਪਣੀ ਪਾਰਟੀ ਨੂੰ ਛੱਡ ਦੂਜੀ ਪਾਰਟੀ ਚ ਸ਼ਾਮਲ ਹੋਏ।
ਕੈਪਟਨ ਨੇ ਕਾਂਗਰਸ ਨੂੰ ਕਿਹਾ ਅਲਵਿਦਾ ਤੇ ਨਵੀਂ ਪਾਰਟੀ ਦਾ ਐਲਾਨ
ਹਾਲਾਂਕਿ ਕੈਪਟਨ ਚੋਣ ਮਨੋਰਥ ਪੱਤਰ ਦੇ 85 ਫੀਸਦੀ ਵਾਅਦੇ ਪੂਰੇ ਕਰਨ ਦਾ ਦਮ ਭਰਦੇ ਰਹੇ ਪਰ ਚਾਰ ਸਾਲਾਂ ਤੱਕ ਕਿਸੇ ਨੂੰ ਨਾ ਮਿਲਣ ਦੇ ਉਨ੍ਹਾਂ ’ਤੇ ਲੱਗੇ ਦੋਸ਼ ਉਨ੍ਹਾਂ ਲਈ ਮਾੜੇ ਸਾਬਤ ਹੋਏ। ਮਾਝਾ ਐਕਸਪ੍ਰੈਸ ਦੇ ਤਿੰਨ ਮੰਤਰੀਆਂ ਅਤੇ ਨਵਜੋਤ ਸਿੱਧੂ ਨੇ ਨਾ ਸਿਰਫ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਅਤੇ ਡਰੱਗਜ਼ ਦੇ ਦੋਸ਼ੀਆਂ ਨੂੰ ਬਚਾਈ ਰੱਖਣ ਦਾ ਦੋਸ਼ ਲਗਾਇਆ, ਸਗੋਂ ਇੱਕ ਮੁਹਿੰਮ ਚਲਾਈ, ਜਿਸ ਨਾਲ ਆਖਰ ਹਾਈਕਮਾਂਡ ਨੇ ਮੁੱਖ ਮੰਤਰੀ ਦਾ ਚਿਹਰਾ ਬਦਲਣ ਦਾ ਫੈਸਲਾ ਲੈ ਲਿਆ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਤੇ ਫਿਰ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਐਲਾਨ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰਦੇ ਹੋਏ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਬੀਜੇਪੀ ਦੇ ਨਾਲ ਇੱਕਠੇ ਪੰਜਾਬ ਵਿਧਾਨਸਭਾ ਚੋਣਾਂ ਲੜਨ ਦਾ ਵੀ ਐਲਾਨ ਕੀਤਾ।
ਸਿਆਸਤ ’ਚ ਦਲਿਤ ਕਾਰਡ
ਪੰਜਾਬ ’ਚ ਜਿੱਥੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਸੀਐੱਮ ਬਣਾ ਕੇ ਦਲਿਤ ਕਾਰਡ ਖੇਡਿਆ। ਜੀ ਹਾਂ ਹਰ ਇੱਕ ਬਾਰਟੀ ਦਲਿਤ ਚਿਹਰੇ ਨੂੰ ਕੋਈ ਵੱਡਾ ਅਹੁਦਾ ਦੇਣ ਦੀ ਗੱਲ ਆਖ ਰਹੀ ਸੀ ਪਰ ਕਾਂਗਰਸ ਨੇ ਪਹਿਲਾਂ ਹੀ ਪੰਜਾਬ ਦਾ ਸੀਐੱਮ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ। ਜਿਸ ਨਾਲ ਦਲਿਤ ਵੋਟ ਬੈਂਕ ਨੂੰ ਰਿਝਾਉਣ ਦੀ ਕੋਸ਼ਿਸ਼ ਕੀਤੀ ਗਈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਤੋਂ ਗਠਜੋੜ ਤੋੜਨ ਤੋਂ ਬਾਅਦ ਬਸਪਾ ਦੇ ਨਾਲ ਗਠਜੋੜ ਕਰ ਲਿਆ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦਾ ਪਾਰਟੀ 2022 ਦੀਆਂ ਚੋਣਾਂ ਜਿੱਤਦੀ ਹੈ ਤਾਂ ਉੱਪ ਮੁੱਖ ਮੰਤਰੀ ਦਲਿਤ ਹੋਵੇਗਾ। ਉੱਥੇ ਹੀ ਦੂਜੇ ਪਾਸੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦਾ ਸਾਥ ਆਮ ਆਦਮੀ ਪਾਰਟੀ ਦੇ ਲਈ ਵਧੀਆ ਸਾਬਿਤ ਹੋ ਸਕਦਾ ਹੈ।
ਆਪ ਵੱਲੋਂ ਪੰਜਾਬ ਦੇ ਲੋਕਾਂ ਨੂੰ ਰਿਝਾਉਣ ਦੀ ਕੋਸ਼ਿਸ਼