ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪ੍ਰਧਾਨ ਮੰਤਰੀ ਮੋਦੀ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰ ਵਧਾਈ ਦਿੱਤੀ । ਉਨ੍ਹਾਂ ਟਵੀਟ ਕਰ ਕਿਹਾ ਕਿ “ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਦ ਜਗ ਚਾਨਣੁ ਹੋਆ ਜਿਉ ਕਰਿ ਸੂਰੁਜ ਨਿਕਲਿਆ, ਤਾਰੇ ਛਪੇ ਅੰਧੇਰ ਪਲੋਆ” ... ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲਿਖਿਆ, "ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਮੈਂ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਬਿਹਤਰ ਸੰਸਾਰ ਸੁਨਿਸ਼ਚਿਤ ਕਰਨ ਲਈ ਪ੍ਰੇਰਿਤ ਕਰਦੇ ਰਹਿਣ।"
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਲਿਖਿਆ, "ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਦ੍ਰਿੜ੍ਹ ਕਰਵਾਉਣ ਵਾਲੇ, ਬਖ਼ਸ਼ਿਸ਼ਾਂ ਦੇ ਦਾਤਾਰ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਆਓ, ਇਸ ਸ਼ੁਭ ਦਿਹਾੜੇ 'ਤੇ ਕਿਸਾਨੀ ਸੰਘਰਸ਼ 'ਚ ਪੰਜਾਬ ਦੀ ਫ਼ਤਿਹ ਅਤੇ ਸਮੂਹ ਮਾਨਵਤਾ ਦੀ ਕੁਸ਼ਲਤਾ ਦੀ ਅਰਦਾਸ ਕਰੀਏ।"
ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਧਾਈ ਦਿੰਦਿਆਂ ਕਿਹਾ, 'ਕਿਰਤ ਕਰੋ ਨਾਮ ਜਪੋ ਵੰਡ ਛਕੋ" ਦਾ ਉਪਦੇਸ਼ ਦੇਣ ਵਾਲੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਗੁਰਪੁਰਬ ਦਿਹਾੜਾ ਹੈ...ਬਾਬਰ ਨੂੰ ਜਾਬਰ ਕਹਿਣ ਦੀ ਹਿੰਮਤ ਰੱਖਣ ਵਾਲੇ ਬਾਬਾ ਜੀ ਦੇ ਵਾਰਸਾਂ ਦਾ ਅੱਜ ਫੇਰ ਸਮੇਂ ਦੇ ਹਾਕਮਾਂ ਨਾਲ ਸਾਹਮਣਾ ਹੋ ਰਿਹਾ ਹੈ..ਗੁਰੂ ਜੀ ਹਿੰਮਤ ਅਤੇ ਹੌਸਲਾ ਬਖਸ਼ਣ...551ਵੇਂ ਗੁਰਪੁਰਬ ਦੀਆਂ ਬਹੁਤ ਬਹੁਤ ਵਧਾਈਆਂ।"