ਚੰਡੀਗੜ੍ਹ: ਸਿੱਖਾਂ ਦੀ ਨੌਂਵੀ ਪਾਤਸ਼ਾਹੀ ਸ੍ਰੀ ਗੁਰੂੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਿਆਸਤਦਾਨਾਂ ਨੇ ਉਨ੍ਹਾਂ ਦੀ ਸ਼ਹੀਦੀ 'ਤੇ ਉਨ੍ਹਾਂ ਨੂੰ ਪ੍ਰਣਾਮ ਕੀਤਾ ਹੈ। 'ਹਿੰਦ ਦੀ ਚਾਦਰ' ਕਹੇ ਜਾਣ ਵਾਲੇ ਗੁਰੂ ਸਾਹਿਬ ਨੇ ਕਸ਼ਮੀਰੀ ਪੰਡਿਤਾਂ ਦੀ ਗੁਹਾਰ ਸੁਣੀ ਤੇ ਆਪਣੀ ਜਾਨ ਹਿੰਦ ਨੂੰ ਬਚਾਉਣ ਲਈ ਵਾਰ ਦਿੱਤੀ।
ਕੈਪਟਨ ਅਮਰਿੰਦਰ ਸਿੰਘ ਦਾ ਟਵੀਟ
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ,"ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ ਜਿਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਫਰਿਆਦ ਸੁਣੀ ਤੇ ਆਪਣਾ ਆਪ ਵਾਰ ਕੇ ਹਿੰਦੂ ਧਰਮ ਦੀ ਰਾਖੀ ਕੀਤੀ।"
ਸੁਖਬੀਰ ਬਾਦਲ ਨੇ ਵੀ ਦਿੱਤੀ ਗੁਰੂ ਸਾਹਿਬ ਨੂੰ ਸ਼ਰਧਾਂਜਲੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਲਿਖਿਆ,"ਹਿੰਦ ਦੀ ਚਾਦਰ', ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਮੌਕੇ ਗੁਰੂ ਚਰਨਾਂ 'ਚ ਸੀਸ ਨਿਵਾ ਕੇ ਪ੍ਰਣਾਮ। ਦਿੱਲੀ 'ਚ ਹੀ ਧਰਮ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਸ਼ਾਹ ਜੀ ਦੇ ਚਰਨਾਂ 'ਚ ਬੇਨਤੀ ਹੈ ਕਿ ਉਹ ਕਿਸਾਨ ਅੰਦੋਲਨ 'ਚ ਹੱਕ ਸੱਚ ਦੀ ਲੜਾਈ ਲੜ ਰਹੇ ਆਪਣੇ ਬੱਚਿਆਂ 'ਤੇ ਬਖਸ਼ਿਸ਼ ਬਣਾਈ ਰੱਖਣ ।"