ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਸਾਬਕਾ ਸੀਐੱਮ ਨੇ ਕਾਂਗਰਸ ਪਾਰਟੀ ਦੇ ਮੈਨੀਫੇਸਟੋ ਨੂੰ ਦਿਖਾਇਆ ਤੇ ਨਵੀਂ ਪਾਰਟੀ ਬਣਾਉਣ ਦੀ ਗੱਲ ਆਖੀ ਗਈ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਦੀ ਉਪਲਬਧੀਆਂ ਦੇ ਦਸਤਾਵੇਜ ਵੀ ਦਿਖਾਏ। ਉਨ੍ਹਾਂ ਨੇ ਕਿਹਾ ਕਿ 82 ਫੀਸਦ ਮੈਨੀਫੇਸਟੋ ਦਾ ਕੰਮ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਜੋ ਕੰਮ ਸ਼ੁਰੂ ਕੀਤੇ ਗਏ ਹਨ, ਉਹ ਜਾਰੀ ਰਹਿਣਗੇ।
ਪਰ ਦੂਜੇ ਪਾਸੇ ਕੈਪਟਨ ਦੇ ਨਜ਼ਦੀਕੀ ਕਾਂਗਰਸੀ ਲੀਡਰ ਹੀ ਕੈਪਟਨ ਵੱਲੋਂ ਦਿੱਤੇ ਨਵੀਂ ਪਾਰਟੀ ਦੇ ਬਿਆਨਾਂ 'ਤੇ ਵੱਖ-ਵੱਖ ਬਿਆਨ ਨਿਕਲ ਕੇ ਸਾਹਮਣੇ ਆ ਰਹੇ ਹਨ।
ਕੈਪਟਨ 'ਤੇ ਰਾਜ ਕੁਮਾਰ ਵੇਰਕਾ ਦੇ ਤੰਜ਼
ਅੰਮ੍ਰਿਤਸਰ ਦੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ (Raj Kumar Verka) ਨੇ ਕਿਹਾ ਕਿ ਕੈਪਟਨ ਅਮਰਿੰਦਰ ਮੋਦੀ ਪ੍ਰੇਮ ਦੀ ਜਗ੍ਹਾ ਪੰਜਾਬ ਪ੍ਰੇਮ ਵੱਲ ਧਿਆਨ ਦੇਣਾ ਚਾਹੀਦਾ। ਕੈਪਟਨ ਪੰਜਾਬ ਦੇ ਦੁਸ਼ਮਣਾਂ ਨਾਲ ਹੱਥ ਮਿਲਾ ਰਹੇ ਹਨ ਪੰਜਾਬ ਕਦੇ ਮਾਫ ਨਹੀਂ ਕਰੇਗਾ। ਪੰਜਾਬ ਸਰਕਾਰ ਪਹਿਲਾਂ ਹੀ ਗਰੀਬ ਲੋਕਾਂ ਦੇ ਬਿਜਲੀ ਪਾਣੀ ਦੇ ਬਿੱਲ ਮਾਫ਼ ਕਰ ਚੁੱਕੀ ਹੈ ਤੇ ਗਰੀਬ ਲੋਕਾਂ ਨੂੰ ਘਰ ਵੀ ਦਿੱਤੇ ਜਾ ਰਹੇ ਹਨ। ਕੈਪਟਨ ਨੂੰ ਚਾਹੀਦਾ ਉਹ ਸਰਕਾਰ ਦਾ ਸਾਥ ਦੇਵੇ।
ਕੈਪਟਨ 'ਤੇ ਨਵਜੋਤ ਸਿੱਧੂ ਨੇ ਕੱਸੇ ਤੰਜ਼
ਨਵਜੋਤ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਦੇ 78 ਵਿਧਾਇਕਾਂ ਨੇ ਕਦੇ ਇਹ ਕਲਪਨਾ ਵੀ ਨਹੀਂ ਕੀਤੀ ਸੀ ਕਿ ਉਨ੍ਹਾਂ ਦੀ ਬਾਂਹ ਮਰੋੜ ਕੇ ਰੱਖਣ ਵਾਲੇ (Arm twisting of MLAs) ਈਡੀ ਕੰਟਰੋਲਡ ਭਾਜਪਾ ਪੰਜਾਬ ਦੇ ਵਫਾਦਾਰ ਮੁੱਖ ਮੰਤਰੀ (ED controlled BJP loyal CM) ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਨਿਆਂ ਤੇ ਵਿਕਾਸ ਨੂੰ ਰੋਕਣ ਵਾਲੀ ਨਰਾਕਾਤਮਕ ਸ਼ਕਤੀ (Negative Force) ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੀ ਚਮੜੀ ਬਚਾਉਣ (Skin saving) ਲਈ ਪੰਜਾਬ ਦੇ ਹਿੱਤ ਵੇਚ ਦਿੱਤੇ।
ਨਵਜੋਤ ਸਿੱਧੂ ਨੇ ਇੱਕ ਹੋਰ ਟਵੀਟ ਕਰਦੇ ਹੋਏ ਲਿਖਿਆ ਕਿ ‘ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ, ਸੱਤਾ ਲਈ ਸੱਚ ਬੋਲ ਰਿਹਾ ਸੀ! ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ, ਤੁਸੀਂ ਸਿਰਫ 856 ਵੋਟਾਂ ਹਾਸਲ ਕਰਕੇ ਆਪਣੀ ਹੋਂਦ ਗਵਾ ਬੈਠੇ ਸੀ... ਪੰਜਾਬ ਦੇ ਲੋਕ ਫਿਰ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ !!
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਵਿਚਾਰ
ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ (MLA Pahars) ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਪਾਰਟੀ ਬਣਾ ਕੇ ਪੰਜਾਬ ਦੇ ਵਿੱਚ 117 ਸੀਟਾਂ 'ਤੇ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਅਤੇ ਢੀਂਡਸਾ ਗਰੁੱਪ ਦੇ ਨਾਲ ਵੀ ਉਹ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕਰਨ 'ਤੇ ਬੋਲਦੇ ਹੋਏ ਕਿਹਾ ਕਿ ਹਰ ਇੱਕ ਨੂੰ ਚੋਣ ਲੜਨ ਦਾ ਅਧਿਕਾਰ ਹੈ। ਪਰ ਉਹ ਲੋਕ ਕਿਹੜੇ ਮੂੰਹ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਲੜਨਗੇ, ਜੋ ਪਹਿਲਾਂ ਉਨ੍ਹਾਂ ਨੂੰ ਬੁਰਾ ਭਲਾ ਕਹਿੰਦੇ ਰਹੇ ਸਨ, ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਆਪਣੇ ਮਹਿਲ ਦੇ ਵਿੱਚੋਂ ਨਹੀਂ ਨਿਕਲਦੇ।