ਚੰਡੀਗੜ੍ਹ:ਦੇਸ਼ ਵਿੱਚ ਮਹਿੰਗਾਈ ਨੂੰ ਠੱਲ ਪਾਉਣ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਉੱਪਰ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ (Excise Duty) ਕੀਤੀ ਗਈ ਹੈ। ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੇ ਜਾਣ ਕਾਰਨ ਪੈਟਰੋਲ 9 ਰੁਪਏ 50 ਪੈਸੇ ਪੂਰੇ ਦੇਸ਼ ਵਿੱਚ ਸਸਤਾ ਹੋ ਗਿਆ ਹੈ ਅਤੇ ਨਾਲ ਹੀ ਡੀਜ਼ਲ 7 ਰੁਪਏ ਸਸਤਾ ਹੋ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੀ ਕਟੌਤੀ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ ਚੁੱਕੀ ਹੈ। ਪੰਜਾਬ ਭਾਜਪਾ ਵੱਲੋਂ ਜਿੱਥੇ ਕੇਂਦਰ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਉੱਥੇ ਹੀ ਭਗਵੰਤ ਮਾਨ ਸਰਕਾਰ ਨੂੰ ਤੇਲ ਕੀਮਤਾਂ ਉੱਤੋਂ ਸੂਬਾ ਟੈਕਸ ਘਟਾਉਣ ਦੀ ਮੰਗ ਕੀਤੀ ਹੈ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।
ਤੇਲ ਕੀਮਤਾਂ ’ਚ ਕਟੌਤੀ ’ਤੇ ਭਾਜਪਾ ਨੇ ਘੇਰੀ ਮਾਨ ਸਰਕਾਰ
ਪੰਜਾਬ ਭਾਜਪਾ ਪ੍ਰਧਾਨ ਅਸ਼ਨਵੀ ਸ਼ਰਮਾ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਵੱਲੋਂ ਕੇਂਦਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੀ ਕਟੌਤੀ ਨੂੰ ਲੈਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨੂੰ ਤੇਲ ਕੀਮਤਾਂ ਉੱਤੇ ਜੋ ਵੈਟ ਲਗਾਇਆ ਜਾ ਰਿਹਾ ਹੈ ਉਸ ਨੂੰ ਘੱਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕੀਤੀ ਕਟੌਤੀ ਨਾਲ ਪੰਜਾਬ ਦੇ ਲੋਕਾਂ ਨੂੰ ਹੋਰ ਰਾਹਤ ਮਿਲੇਗੀ।
ਤੇਲ ਕੀਮਤਾਂ ’ਚ ਕਟੌਤੀ ’ਤੇ ਭਾਜਪਾ ਨੇ ਘੇਰੀ ਮਾਨ ਸਰਕਾਰ
ਤੇਲ ਕੀਮਤਾਂ ਵਿੱਚ ਕਟੌਤੀ ਨੂੰ ਲੈਕੇ ਵਿਰੋਧੀਆਂ ਵੱਲੋਂ ਕੇਂਦਰ ਸਰਕਾਰ ਨੂੰ ਘੇਰਿਆ ਵੀ ਜਾ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸੁਰਜੇਵਾਲਾ ਵੱਲੋਂ ਕੇਂਦਰ ਸਰਕਾਰ ਨੂੰ ਨਿਸ਼ਾਨੇ ਉੱਪਰ ਲਿਆ ਗਿਆ ਹੈ। ਉਨ੍ਹਾਂ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਤੇਲ ਕੀਮਤਾਂ ਵਿੱਚ ਕਟੌਤੀ ਕਰਕੇ ਜਨਤਾ ਨੂੰ ਹੋਕ ਕਿੰਨ੍ਹਾਂ ਮੂਰਖ ਬਣਾਇਆ ਜਾਵੇਗਾ। ਉਨ੍ਹਾਂ ਕੇਂਦਰ ਉੱਪਰ ਵਰ੍ਹਦਿਆਂ ਕਿਹਾ ਕਿ ਪਹਿਲਾਂ ਤੇਲ ਕੀਮਤਾਂ ਵਿੱਚ ਵਾਧਾ ਕੀਤਾ ਅਤੇ ਬਾਅਦ ਵਿੱਚ ਘਟਾਇਆ ਹੈ। ਉਨ੍ਹਾਂ ਸਵਾਲ ਚੁੱਕਦਿਆਂ ਕਿਹਾ ਕਿ ਇਸਦਾ ਕੀ ਫਾਇਦਾ ਹੈ।
ਇਹ ਵੀ ਪੜ੍ਹੋ:ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਦੇਸ਼ ’ਚ ਪੈਟਰੋਲ 9.5 ਰੁਪਏ ਤੇ ਡੀਜ਼ਲ 7 ਰੁਪਏ ਕੀਤਾ ਸਸਤਾ