ਪੰਜਾਬ

punjab

ETV Bharat / city

ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ‘ਤੇ ਮੱਚਿਆ ਸਿਆਸੀ ਬਵਾਲ, ਵੇਖੋ ਖਾਸ ਰਿਪੋਰਟ - 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (2022 Punjab Assembly Elections) ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮੁੱਖ ਮੰਤਰੀ ਦੇ ਸਲਾਹਕਾਰ ਤੇ ਕੈਬਨਿਟ ਰੈਂਕ ਵਾਲੇ ਪ੍ਰਸ਼ਾਂਤ ਕਿਸ਼ੋਰ (Parshant kishore ) ਵੱਲੋਂ ਮੁੱਖ ਮੰਤਰੀ ਦੇ ਰਣਨੀਤੀਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ਤੋਂ ਬਾਅਦ ਸੂਬੇ ਦੇ ਵਿੱਚ ਸਿਆਸਤ ਭਖ ਚੁੱਕੀ ਹੈ। ਵਿਰੋਧੀ ਪਾਰਟੀਆਂ ਦੇ ਵੱਲੋਂ ਪ੍ਰਸ਼ਾਂਤ ਕਿਸ਼ੋਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ।

ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ‘ਤੇ ਮੱਚਿਆ ਸਿਆਸੀ ਬਵਾਲ, ਵੇਖੋ ਖਾਸ ਰਿਪੋਰਟ
ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ‘ਤੇ ਮੱਚਿਆ ਸਿਆਸੀ ਬਵਾਲ, ਵੇਖੋ ਖਾਸ ਰਿਪੋਰਟ

By

Published : Aug 5, 2021, 7:13 PM IST

ਚੰਡੀਗੜ੍ਹ: ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ਤੋਂ ਬਾਅਦ ਸੂਬੇ ਦੇ ਵਿੱਚ ਸਿਆਸਤ ਗਰਮਾ ਚੁੱਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਰੈਂਕ ਦਾ ਦਰਜਾ ਦਿੱਤਾ ਸੀ ਅਤੇ ਸਿਰਫ ਰੁਪਏ ਤਨਖਾਹ ‘ਤੇ ਨਿਯੁਕਤ ਕੀਤੇ ਗਏ ਸਨ।

ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ‘ਤੇ ਮੱਚਿਆ ਸਿਆਸੀ ਬਵਾਲ, ਵੇਖੋ ਖਾਸ ਰਿਪੋਰਟ

ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ‘ਤੇ ਉੱਠੇ ਸੀ ਸਵਾਲ

ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ ਸੀ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਪਟੀਸ਼ਨਰ ਨੇ ਲਿਖਿਆ ਸੀ ਕਿ ਪੰਜਾਬ ਸਰਕਾਰ ਨੇ ਧਾਰਾ 14 ਅਤੇ 16 ਦੀ ਉਲੰਘਣਾ ਕੀਤੀ ਹੈ।

ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਉਹ ਹੁਣ ਤੁਹਾਡੇ ਸਲਾਹਕਾਰ ਵਜੋਂ ਕੰਮ ਨਹੀਂ ਕਰ ਸਕਦੇ ਅਤੇ ਉਹ ਇਸ ਜ਼ਿੰਮੇਵਾਰੀ ਤੋਂ ਮੁਕਤ ਹੋਣਾ ਚਾਹੁੰਦੇ ਹਨ।

ਅਸਤੀਫੇ ‘ਤੇ ਭਖੀ ਸਿਆਸਤ

ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਮਚ ਗਈ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਇਸ ਸਥਿਤੀ ਦਾ ਯਕੀਨਨ ਤੌਰ 'ਤੇ ਫਾਇਦਾ ਹੋਵੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਪ੍ਰਸ਼ਾਂਤ ਕਿਸ਼ੋਰ ਦੇ ਵਿਸ਼ੇਸ਼ ਰਣਨੀਤੀਕਾਰ ਸਾਥੀ ਨੂੰ ਅਕਾਲੀ ਦਲ ਦੀ ਰਣਨੀਤੀ ਬਣਾਉਣ ਲਈ ਨਿਯੁਕਤ ਕਰ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਪੰਜਾਬ ਵਿੱਚ ਸਿਆਸਤ ਤੇਜ਼ ਕਰ ਸਕਦੀ ਹੈ ਅਤੇ ਜਲਦੀ ਹੀ ਆਮ ਆਦਮੀ ਪਾਰਟੀ ਦਾ ਏਜੰਡਾ ਲੋਕਾਂ ਦੇ ਸਾਹਮਣੇ ਰੱਖ ਸਕਦੀ ਹੈ।

ਆਪ ਤੇ ਅਕਾਲੀ ਦਲ ਨੂੰ ਹੋ ਸਕਦਾ ਹੈ ਫਾਇਦਾ

ਪ੍ਰਸ਼ਾਂਤ ਕਿਸ਼ੋਰ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਤੇਜ਼ ਹੋ ਗਈ ਹੈ, ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪ੍ਰਸ਼ਾਂਤ ਕਿਸ਼ੋਰ ਤੇ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨੇ ਸਾਧੇ ਹਨ। ਚੰਦੂਮਾਜਰਾ ਨੇ ਕਿਹਾ ਕਿ ਜੇ ਦੇਸ਼ ਦੇ ਰਾਜਨੀਤੀ ਵਿੱਚ ਸਭ ਤੋਂ ਵੱਧ ਝੂਠ ਕਿਵੇਂ ਪਰੋਸਿਆ ਜਾਂਦਾ ਤੇ ਉਸਦੀ ਜੇ ਮੁਹਾਰਤ ਹਾਸਿਲ ਕਰਨੀ ਹੋਵੇ ਤਾਂ ਪ੍ਰਸ਼ਾਂਤ ਕਿਸ਼ੋਰ ਦਾ ਨਾਮ ਫੈਮੇਸ ਹੋ ਚੁੱਕਿਆ ਹੈ। ਇਸ ਦੌਰਾਨ ਉਨ੍ਹਾਂ ਸਿੱਧੂ ਨੂੰ ਵੀ ਝੂਠਾ ਆਗੂ ਦੱਸਿਆ ਹੈ।

ਪ੍ਰਸ਼ਾਂਤ ਕਿਸ਼ੋਰ ‘ਤੇ ਆਪ ਦਾ ਖੁਲਾਸਾ

ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਜੈਕਿਸ਼ਨ ਰੋੜੀ ਨੇ ਪ੍ਰਸ਼ਾਂਤ ਕਿਸ਼ੋਰ ਬਾਰੇ ਇੱਕ ਅਹਿਮ ਖੁਲਾਸਾ ਕੀਤਾ ਅਤੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਵੱਲੋਂ ਪੰਜਾਬ ਵਿੱਚ ਬਹੁਤ ਸਾਰੇ ਸਰਵੇਖਣ ਕੀਤੇ ਗਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ, ਜਿਸ ਕਾਰਨ ਹੁਣ ਪ੍ਰਸ਼ਾਂਤ ਕਿਸ਼ੋਰ ਅਲਵਿਦਾ ਕਹਿ ਰਹੇ ਹਨ।

ਭਾਜਪਾ ਦੇ ਪ੍ਰਸ਼ਾਂਤ ਕਿਸ਼ੋਰ ਤੇ ਸਵਾਲ

ਪੰਜਾਬ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਇੱਕ ਰਾਜਨੀਤਕ ਚੋਣ ਮਾਹਰ ਹਨ ਅਤੇ ਜੇਕਰ ਉਹ ਕਿਸੇ ਪਾਰਟੀ ਨਾਲ ਜੁੜਦੇ ਹਨ ਤਾਂ ਇਹ ਕੋਈ ਮਾੜੀ ਗੱਲ ਨਹੀਂ ਹੈ। ਪਰ ਵੱਡਾ ਸਵਾਲ ਇਹ ਹੈ ਕਿ ਉਸਨੇ ਭਾਜਪਾ ਸਮੇਤ ਕਈ ਪਾਰਟੀਆਂ ਅਤੇ ਮੁੱਖ ਮੰਤਰੀਆਂ ਨਾਲ ਹੁਣ ਤੱਕ ਕੰਮ ਕੀਤਾ ਹੈ, ਉਸਨੂੰ ਆਪਣੀ ਵਿਚਾਰਧਾਰਾ ਅਤੇ ਵਿਚਾਰਧਾਰਾ ਨੂੰ ਲੋਕਾਂ ਦੇ ਸਾਹਮਣੇ ਵੀ ਰੱਖਣਾ ਚਾਹੀਦਾ ਹੈ, ਹਾਲਾਂਕਿ ਹੁਣ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਰਾਹੁਲ ਗਾਂਧੀ ਮੋਦੀ ਨੂੰ ਮੁਕਾਬਲਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ । ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ:ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ

ABOUT THE AUTHOR

...view details