ਪੰਜਾਬ

punjab

ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਪਲਾਈ ਕਰਨ ਲਈ ਪੋਰਟਲ ਮੁੜ ਖੋਲ੍ਹਿਆ

By

Published : Jan 7, 2022, 5:24 PM IST

ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਪਲਾਈ ਕਰਨ ਲਈ ਵੀ ਪੋਰਟਲ ਮੁੜ ਖੋਲ੍ਹਿਆ ਗਿਆ ਹੈ। ਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਅਪਲਾਈ ਕਰਨ ਲਈ ਪੋਰਟਲ ਖੋਲ੍ਹਿਆ ਗਿਆ ਹੈ।

ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਪਲਾਈ ਕਰਨ ਲਈ ਪੋਰਟਲ ਮੁੜ ਖੋਲ੍ਹਿਆ
ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਪਲਾਈ ਕਰਨ ਲਈ ਪੋਰਟਲ ਮੁੜ ਖੋਲ੍ਹਿਆ

ਚੰਡੀਗੜ:ਪੰਜਾਬ ਦੇ ਕੈਬਨਿਟ ਮੰਤਰੀ ਰਾਜਕੁਮਾਰ ਵੇਰਕਾ ਦੇ ਨਿਰਦੇਸ਼ ’ਤੇ ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਪਲਾਈ ਕਰਨ ਲਈ ਪੋਰਟਲ ਮੁੜ ਖੋਲ੍ਹਿਆ ਗਿਆ ਹੈ।

ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ੍ਹ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫੇ ਦਾ ਕੇਸ ਭੇਜ ਭੇਜਿਆ ਜਾ ਸਕੇ।

ਇਸ ਦੀ ਜਾਣਕਾਰੀ ਦਿੰਦੇ ਹੋਏੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿੱਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਦੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 31 ਜਨਵਰੀ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ (Dr. Ambedkar Scholarship Portal) ’ਤੇ ਭੇਜਣ ਲਈ ਕਿਹਾ ਗਿਆ ਹੈ। ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਫਰਵਰੀ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨ ਲਾਈਨ ਭੇਜਣ ਲਈ 15 ਫਰਵਰੀ ਨਿਰਧਾਰਿਤ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿੱਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਦੇ ਕੇਸ ਭੇਜੇ ਗਏ ਹਨ।

ਇਹ ਵੀ ਪੜ੍ਹੋ:PM Modi's Security Lapse: ਸੁਪਰੀਮ ਕੋਰਟ ਵੱਲੋਂ ਰਿਕਾਰਡ ਸੰਭਾਲਣ ਦੇ ਹੁਕਮ, 10 ਜਨਵਰੀ ਨੂੰ ਮੁੜ ਸੁਣਵਾਈ

ABOUT THE AUTHOR

...view details