ਪੰਜਾਬ

punjab

ETV Bharat / city

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੀ ਜਾਂਚ ਸੀਬੀਆਈ ਤੋਂ ਕਰਵਾਏ ਕਾਂਗਰਸ ਸਰਕਾਰ: ਕੈਂਥ

ਡਾ. ਬੀ.ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020-2021 'ਚ ਦਾਖਲਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਫ਼ੋਟੋ
ਫ਼ੋਟੋ

By

Published : Nov 2, 2020, 10:27 PM IST

ਚੰਡੀਗੜ੍ਹ: ਡਾ. ਬੀ.ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020-2021 'ਚ ਦਾਖਲਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਅੱਜ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਦਾ ਸੋਸ਼ਣ ਅਤੇ ਭਵਿੱਖ ਬਰਬਾਦ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਇਕ ਪਾਸੜ ਫੈਸਲਾ ਲਿਆ ਉਸ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ ਦੀ ਜੱਥੇਬੰਦੀ ਦੇ ਆਗੂਆਂ ਨਾਕਾਰ ਕੇ ਨਵੀਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਭੋਗ ਪਾ ਦਿੱਤਾ ਹੈ। 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਜੱਥੇਬੰਦੀ ਜੈਕ ਦੇ ਆਗੂਆਂ ਨੇ ਕਿਹਾ ਕਿ ਅਸੀਂ ਕੈਪਟਨ ਸਰਕਾਰ ਦੀ 60-40 ਵਾਲੀ ਪਾਲਿਸੀ ਦਾ ਵਿਰੋਧ ਕੀਤਾ ਗਿਆ ਹੈ।

ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕੈਪਟਨ ਸਰਕਾਰ ਰਾਜਨੀਤੀ ਕਰਨਾ ਬੰਦ ਕਰੇ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਹਟਾਉਣ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਸਿਫ਼ਾਰਸ਼ ਕਰਾਉਣ ਦੀ ਨੈਤਿਕ ਜ਼ਿੰਮੇਵਾਰੀ ਨੂੰ ਨਿਭਾਉਣ। ਕਾਂਗਰਸ ਪਾਰਟੀ ਦਾ ਦਲਿਤ ਹਿਤੈਸ਼ੀ ਚਿਹਰਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਘਾਤਕ ਅਤੇ ਭਵਿੱਖ ਨੂੰ ਬਰਬਾਦ ਕਰਨ ਵਾਲਾ ਸਾਬਿਤ ਹੋ ਗਿਆ ਹੈ।

ਕੈਂਥ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਅਨੁਸੂਚਿਤ ਜਾਤੀ ਵਿਧਾਇਕਾਂ ਅਤੇ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਗਰੁੱਪ ਫੋਟੋ ਖਿੱਚਵਾਉਣ ਰਾਹੀਂ ਸਹਿਮਤੀ ਸੰਦੇਸ਼ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੇ।

For All Latest Updates

ABOUT THE AUTHOR

...view details