ਪੰਜਾਬ

punjab

ETV Bharat / city

'ਬਿਜਲੀ ਸਮਝੌਤੇ ਰੱਦ ਨਾ ਕੀਤੇ ਗਏ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਬੱਤੀ ਗੁੱਲ ਕਰਾਂਗੇ' - ਚੰਡੀਗੜ੍ਹ ਨਿਊਜ਼ ਅਪਡੇਟ

ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਬੈਠਕ ਕੀਤੀ ਗਈ ਜਿਸ ਦੌਰਾਨ 'ਆਪ' ਦੀ ਕੋਰ ਕਮੇਟੀ ਨੇ ਮਹਿੰਗੀ ਬਿਜਲੀ 'ਤੇ ਅਲਟੀਮੇਟਮ ਦਿੱਤਾ ਹੈ। ਇਸ ਬੈਠਕ ਦੌਰਾਨ ਕੈਪਟਨ ਸਰਕਾਰ ਵੱਲੋਂ ਬਿਜਲੀ ਦਰਾਂ ਵਧਾਉਣ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਗਈ।

ਫੋਟੋ
ਫੋਟੋ

By

Published : Feb 21, 2020, 9:19 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਬੈਠਕ ਕੀਤੀ ਗਈ ਜਿਸ ਦੌਰਾਨ 'ਆਪ' ਦੀ ਕੋਰ ਕਮੇਟੀ ਨੇ ਮਹਿੰਗੀ ਬਿਜਲੀ 'ਤੇ ਸਖ਼ਤ ਰੁਖ ਅਪਣਾਉਂਦੇ ਹੋਏ ਅਲਟੀਮੇਟਮ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਗਏ ਮਹਿੰਗੇ ਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ ਨੂੰ ਰੱਦ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ। ਇਸ ਵਿਰੋਧ ਦੇ ਦੌਰਾਨ ਆਮ ਆਦਮੀ ਪਾਰਟੀ 16 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।

ਵੀਰਵਾਰ ਦੇਰ ਰਾਤ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਕੋਰ ਕਮੇਟੀ ਦੀ ਇਹ ਬੈਠਕ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿੱਚ ਕਈ ਅਕਾਲੀ ਆਗੂ ਸ਼ਾਮਲ ਹੋਏ। ਬੈਠਕ ਵਿਚ ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਤੀਸਰੀ ਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਵਧਾਈ ਮਤਾ ਪਾਸ ਕੀਤਾ ਗਿਆ।

ਹੋਰ ਪੜ੍ਹੋ :ਭਾਰੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਹੋਇਆ ਭਾਰੀ ਨੁਕਸਾਨ, ਸਰਕਾਰ ਕੋਲੋਂ ਮੰਗੀ ਮਦਦ

ਭਗਵੰਤ ਮਾਨ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਦਲਾਲੀ ਕਰ ਰਹੀ ਹੈ। 3 ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਬਿਜਲੀ ਕੰਪਨੀਆਂ ਦਾ ਆਡਿਟ ਕਰਵਾਇਆ ਨਾ ਬਾਦਲਾਂ ਵੱਲੋਂ ਕੀਤੇ ਗਏ ਮਹਿੰਗੇ ਅਤੇ ਇੱਕ ਪਾਸੜ ਬਿਜਲੀ ਖ਼ਰੀਦ ਸਮਝੌਤੇ ਰਿਵਿਊ ਕੀਤੇ ਗਏ ਨਾ ਹੀ ਰੱਦ ਕੀਤੇ ਗਏ।

ਜਦਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿਚ ਇਹ ਲਿਖਤ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਨਜਾਇਜ਼ ਸ਼ਰਤਾਂ ਵਾਲੇ ਬਿਜਲੀ ਸਮਝੌਤੇ ਰਿਵਿਊ ਕੀਤੇ ਜਾਣਗੇ, ਰੱਦ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਆਡਿਟ ਕਰਵਾਇਆ ਜਾਵੇਗਾ।

ABOUT THE AUTHOR

...view details