ਚੰਡੀਗੜ੍ਹ:ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫੈਸਲੇ ਅਤੇ ਐਲਾਨ ਕਰ ਰਹੀ ਹੈ। ਇਸੇ ਤਹਿਤ ਬਿਜਲੀ ਮੰਤਰੀ ਹਰਭਜਨ ਸਿੰਘ (Harbhajan Singh) ਨੇ ਆਖਿਆ ਹੈ ਕਿ ਪੰਜਾਬ ਵਿਚ ਬਿਜਲੀ ਦਾ ਕੋਈ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੂੰ ਝਾਰਖੰਡ ਭੇਜਿਆ ਗਿਆ ਹੈ, ਲੋੜ ਮੁਤਾਬਿਕ ਪ੍ਰਬੰਧ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਬਿਜਲੀ ਦਾ ਕੋਈ ਸੰਕਟ ਨਹੀਂ ਆਉਣ ਦਿੱਤਾ ਜਾਵੇਗਾ। ਕੇਂਦਰ ਸਰਕਾਰ (Central Government) ਵੱਲੋਂ ਬਿਜਲੀ ਦੇ ਪ੍ਰੀਪੇਡ ਮੀਟਰ ਲਾਉਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਜੇ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਪ੍ਰੀਪੇਡ ਮੀਟਰ ਬਾਰੇ ਅਜੇ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।