ਚੰਡੀਗੜ੍ਹ: ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ ’ਚ ਭੇਜਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਵਲੋਂ 6 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਕਮੇਟੀਆਂ ਪੀਪੀਸੀਸੀ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਕੰਮ ਕਰਨਗੀਆਂ।
ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਲਈ ਕਮੇਟੀਆਂ ਦਾ ਗਠਨ - ਪ੍ਰਵਾਸੀ ਮਜ਼ਦੂਰ
ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਜੱਦੀ ਸੂਬਿਆਂ ’ਚ ਭੇਜਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ 6 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਇਹ ਕਮੇਟੀਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਤੇ ਬਠਿੰਡਾ ਦੇ ਪ੍ਰਸ਼ਾਸਨ ਨਾਲ ਤਾਲਮੇਲ ਬਣੇ ਕੇ ਕੰਮ ਕਰਨਗੀਆਂ। ਇਸ ਤੋਂ ਇਲਾਵਾ ਇਨ੍ਹਾਂ ਮਜ਼ਦੂਰਾਂ ਨੂੰ ਵਾਪਸ ਭੇਜਣ ਲਈ ਰੇਲਵੇ ਵੱਲੋਂ ਜੋ 870 ਰੁਪਏ ਪ੍ਰਤੀ ਟਿਕਟ ਵਸੂਲੇ ਜਾ ਰਹੇ ਹਨ ਉਹ ਵੀ ਸੂਬਾ ਸਰਕਾਰ ਹੀ ਅਦਾ ਕਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਹੋਈ ਬੈਠਕ ਵਿੱਚ ਇਸ ਦੀ ਜਾਣਕਾਰੀ ਦਿੱਤੀ ਸੀ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਝਾਅ ਵੀ ਦਿੱਤਾ ਸੀ ਕਿ ਪ੍ਸੀਰਵਾਆਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ‘ਤੇ ਵਾਪਸ ਨਹੀਂ ਜਾਣਾ ਚਾਹੀਦਾ ਕਿਉਂਕਿ ਪੰਜਾਬ ਹੁਣ ਉਨ੍ਹਾਂ ਦਾ ਘਰ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਸੀ ਕਿ ਸੂਬੇ ਦੀ ਆਰਥਿਕਤਾ ਵਿੱਚ ਵਡਮੁੱਲਾ ਯੋਗਦਾਨ ਪਾਉਣ ਦੇ ਬਾਵਜੂਦ, ਹਜ਼ਾਰਾਂ ਪ੍ਰਵਾਸੀ ਮਜ਼ਦੂਰ ਵਾਪਸ ਆਪਣੇ ਗ੍ਰਹਿ ਰਾਜਾਂ ਨੂੰ ਵਾਪਸ ਜਾ ਰਹੇ ਹਨ।