ਪੰਜਾਬ

punjab

ETV Bharat / city

ਪੰਜਾਬ 'ਚ ਕੰਮ ਕਰਨ ਤੋਂ ਪ੍ਰਸ਼ਾਂਤ ਕਿਸ਼ੋਰ ਦੀ ਕੈਪਟਨ ਨੂੰ ਸਿੱਧੀ ਨਾਂਹ ! - ਪੰਜਾਬ 'ਚ ਕੰਮ ਕਰਨ ਤੋਂ ਪ੍ਰਸ਼ਾਂਤ ਕਿਸ਼ੋਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸਿਪਲ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨੂੰ ਸਾਫ ਤੌਰ ਉੱਤੇ ਪੰਜਾਬ ਵਿੱਚ ਕੰਮ ਨਾ ਕਰਨ ਦੇ ਬਾਰੇ ਕਹਿ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਸਾਂਤ ਕਿਸ਼ੌਰ ਹੁਣ ਪੰਜਾਬ ਵਿੱਚ ਨਹੀਂ ਆਉਣਗੇ।

ਫ਼ੋੋਟੋ
ਫ਼ੋੋਟੋ

By

Published : May 12, 2021, 11:38 AM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸਿਪਲ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨੂੰ ਸਾਫ ਤੌਰ ਉੱਤੇ ਪੰਜਾਬ ਵਿੱਚ ਕੰਮ ਨਾ ਕਰਨ ਦੇ ਬਾਰੇ ਕਹਿ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਸਾਂਤ ਕਿਸ਼ੌਰ ਹੁਣ ਪੰਜਾਬ ਵਿੱਚ ਨਹੀਂ ਆਉਣਗੇ।

ਦਸ ਦੇਈਏ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਿਸਿੰਪਲ ਸਲਾਹਕਾਰ ਵਜੋਂ ਨਿਯੁਕਤ ਕੀਤਾ ਸੀ। ਉੱਥੇ ਹੀ ਪੱਛਮੀ ਬੰਗਾਲ ਦੀਆਂ ਚੋਣਾਂ ਤੋਂ ਬਾਅਦ ਪੀਕੇ ਨੇ ਰਾਜਨੀਤਿਕ ਰਣਨੀਤੀਕਾਰ ਵਜੋਂ ਕੰਮ ਨਾ ਕਰਨ ਨੂੰ ਲੈ ਕੇ ਅਸਤੀਫਾ ਦੇ ਦਿੱਤਾ ਸੀ ਉਦੋਂ ਤੋਂ ਹੀ ਪੰਜਾਬ ਵਿੱਚ ਰਾਜਨੀਤੀ ਲਗਾਤਾਰ ਗਰਮ ਹੁੰਦੀ ਜਾ ਰਹੀ ਹੈ।

ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੋਸ਼ਲ ਮੀਡੀਆ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਚਲਾ ਰਹੀ ਹੈ, ਅਜਿਹੇ ਵਿੱਚ ਸਵਾਲ ਇਹ ਹੈ ਕਿ ਕੀ ਉਨ੍ਹਾਂ ਦੀ ਟੀਮ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਤੋਂ ਬਿਨਾਂ ਪੰਜਾਬ ਵਿੱਚ ਕੰਮ ਕਰੇਗੀ ਜਾਂ ਨਹੀਂ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਸੁਖਜਿੰਦਰ ਸਿੰਘ ਰੰਧਾਵਾ ਚਰਨਜੀਤ ਸਿੰਘ ਚੰਨੀ ਰਵਨੀਤ ਬਿੱਟੂ ਸਮੇਤ ਕਈ ਵਿਧਾਇਕ ਮੁੱਖ ਮੰਤਰੀ ਖ਼ਿਲਾਫ਼ ਵੱਖਰੇ ਗਰੁੱਪ ਬਣਾ ਰਹੇ ਹਨ।

ABOUT THE AUTHOR

...view details