ਚੰਡੀਗੜ੍ਹ: ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੋਰੋਨਾ ਸੰਕਟ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ 'ਚ ਵਾਪਸ ਜਾਣ ਦੀਆਂ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬਾਜਵਾ ਨੇ ਕਿਹਾ ਕਿ ਜਿਨ੍ਹਾਂ 10.8 ਲੱਖ ਮਜ਼ਦੂਰਾਂ ਨੇ ਆਪਣੇ ਰਾਜਾਂ ਨੂੰ ਵਾਪਸ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਉਹ ਸੂਬੇ ਦੀ ਆਰਥਿਕਤਾ ਦਾ ਇੱਕ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇੰਡਸਟਰੀ ਵਿੱਚ ਮਜ਼ਦੂਰਾਂ ਦੀ ਘਾਟ ਨਾਲ ਸੂਬੇ ਦੀ ਆਰਥਿਕਤਾ 'ਤੇ ਬਹੁਤ ਪ੍ਰਭਾਵ ਪਵੇਗਾ।