ਪੰਜਾਬ

punjab

ETV Bharat / city

ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਨ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ - corona vaccination of health care workers

ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਨ ਉਨ੍ਹਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ।

ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ
ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ: ਬਲਬੀਰ ਸਿੱਧੂ

By

Published : Jan 15, 2021, 8:24 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ।

ਬਲਬੀਰ ਸਿੰਘ ਸਿੱਧੂ ਨੇ ਦਿੱਤੀ ਜਾਣਕਾਰੀ

  • ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਟੀਕੇ ਦੀਆਂ ਖੁਰਾਕਾਂ ਦੀ ਪਹਿਲੀ ਖੇਪ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ। ਇਨ੍ਹਾਂ ਟੀਕਿਆਂ ਦੀ ਵਰਤੋਂ ਸਬੰਧੀ ਸਿਹਤ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, ਟੀਕਾਕਰਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਥਾਵਾਂ ’ਤੇ ਭਾਰਤ ਸਰਕਾਰ ਦੇ ਤੈਅ ਸੁਰੱਿਖਆ ਮਾਪਦੰਡਾਂ (ਐਸ.ਓ.ਪੀਜ਼) ਅਨੁਸਾਰ ਇੱਕ ਟੀਕਾਕਰਣ ਅਭਿਆਸ ਵੀ ਕੀਤਾ ਗਿਆ।
  • ਜ਼ਿਲਾ ਅੰਮ੍ਰਿਤਸਰ ਨੂੰ 20,880, ਬਰਨਾਲਾ ਨੂੰ 41,60, ਬਠਿੰਡਾ ਨੂੰ 12,430, ਫ਼ਰੀਦਕੋਟ ਨੂੰ 5,030, ਫ਼ਤਿਹਗੜ ਸਾਹਿਬ ਨੂੰ 4,400, ਫਾਜ਼ਿਲਕਾ ਨੂੰ 4,670, ਫਿਰੋਜ਼ਪੁਰ ਨੂੰ 6,200, ਗੁਰਦਾਸਪੁਰ ਨੂੰ 9,790 ਨੂੰ, ਹੁਸ਼ਿਆਰਪੁਰ ਨੂੰ 9,570, ਜਲੰਧਰ ਨੂੰ 16,490, ਕਪੂਰਥਲਾ ਨੂੰ 4,600, ਲੁਧਿਆਣਾ ਨੂੰ 36,510, ਮਾਨਸਾ ਨੂੰ 3,160, ਮੋਗਾ ਨੂੰ 2,600, ਪਠਾਨਕੋਟ ਨੂੰ 5,860, ਪਟਿਆਲਾ ਨੂੰ 11,080, ਰੂਪਨਗਰ ਨੂੰ 6,360, ਸੰਗਰੂਰ ਨੂੰ 7,660, ਐਸ.ਏ.ਐਸ. ਨਗਰ ਨੂੰ 13,640, ਐਸ.ਬੀ.ਐਸ. ਨਗਰ ਨੂੰ 5,300, ਸ੍ਰੀ ਮੁਕਤਸਰ ਸਾਹਿਬ ਨੂੰ 5,420 ਅਤੇ ਤਰਨਤਾਰਨ ਜ਼ਿਲੇ ਨੂੰ 8,210 ਖੁਰਾਕਾਂ ਦੀ ਵੰਡ ਕੀਤੀ ਗਈ ਹੈ। ਹਰੇਕ ਸਾਈਟ ’ਤੇ ਵੱਧ ਤੋਂ ਵੱਧ 100 ਲਾਭਪਾਤਰੀਆਂ ਦਾ ਟੀਕਾਕਰਣ ਕੀਤਾ ਜਾਵੇਗਾ।
  • ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਟੀਕਾਕਰਨ ਸਾਈਟਾਂ ‘ਤੇ ਪਹਿਲੀ ਖੁਰਾਕ ਮੁਹੱਈਆ ਕਰਵਾਈ ਜਾ ਚੁੱਕੀ ਹੈ, ਅਜਿਹੀਆਂ ਸਾਈਟਾਂ ’ਤੇ 28 ਦਿਨਾਂ ਬਾਅਦ ਦੂਜੀ ਖੁਰਾਕ ਦੇਣ ਲਈ ਪੋ੍ਰਟੋਕੋਲ ਅਨੁਸਾਰ ਜ਼ਰੂਰੀ ਯੋਜਨਾ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਹੈਲਥ ਕੇਅਰ ਵਰਕਰ, ਫਰੰਟਲਾਈਨ ਵਰਕਰ, ਬਜ਼ੁਰਗ (50 ਸਾਲ ਤੋਂ ਵੱਧ ਉਮਰ ਵਾਲੇ) ਅਤੇ 50 ਸਾਲ ਤੋਂ ਘੱਟ ਉਮਰ ਤੇ ਸਹਿ-ਰੋਗਾਂ ਵਾਲੀ ਆਬਾਦੀ ਤਰਜੀਹੀ ਸਮੂਹ ਹਨ।

ABOUT THE AUTHOR

...view details