ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ 'ਤੇ ਠੱਲ੍ਹ ਪਾਉਣ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਮਿਲਣ ਵਾਲੀ ਵੈਕਸੀਨ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਭਲਾਈ ਵਿਭਾਗ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਈਟੀਵੀ ਭਾਰਤ ਵੱਲੋਂ ਇਸ ਸਬੰਧੀ ਸਿਹਤ ਤੇ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਆਈਏਐਸ ਅਫ਼ਸਰ ਨਾਲ ਖ਼ਾਸ ਗੱਲਬਾਤ ਕੀਤੀ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਵੈਕਸੀਨੇਸ਼ਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ।
ਸੂਬੇ 'ਚ ਕੋਰੋਨਾ ਵਾਇਰਸ ਦੇ ਟੀਕਾਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਪ੍ਰਮੁੱਖ ਸਕੱਤਰ ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਸਕਰੀਨਿੰਗ ਕਮੇਟੀ, ਟਾਸਕ ਫੋਰਸ, ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਵੀ ਟਾਸਕ ਫੋਰਸ ਮੁਤਾਬਕ ਬਣਾ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਯੂਨੀਵਰਸਲ ਇਮੀਨਾਈਜ਼ੇਸ਼ਨ ਪ੍ਰੋਗਰਾਮ ਤਹਿਤ ਕੋਰੋਨਾ ਵਾਇਰਸ ਮਹਾਂਮਾਰੀ ਦੀ ਵੈਕਸੀਨਨੇਸ਼ਨ ਨੂੰ ਟਰਾਂਸਪੋਰਟੇਸ਼ਨ ਤੋਂ ਲੈ ਕੇ ਸਟੋਰੇਜ ਕਰਨ ਤਕ ਹਰ ਇੱਕ ਪ੍ਰਬੰਧ ਪੂਰਾ ਕਰ ਲਿਆ ਗਿਆ ਹੈ ਅਤੇ ਜੋ ਔਜਾਰ ਪੰਜਾਬ ਸਰਕਾਰ ਕੋਲ ਮੌਜੂਦ ਨਹੀਂ, ਉਸ ਬਾਰੇ ਵੀ ਕੇਂਦਰ ਸਰਕਾਰ ਨੂੰ ਦੱਸ ਦਿੱਤਾ ਗਿਆ ਹੈ।
ਸੂਬੇ 'ਚ ਕੋਰੋਨਾ ਵਾਇਰਸ ਦੇ ਟੀਕਾਕਰਨ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਪ੍ਰਮੁੱਖ ਸਕੱਤਰ ਤਿੰਨ ਕੈਟਾਗਿਰੀ ਤਹਿਤ ਲਗਾਇਆ ਜਾਵੇਗਾ ਟੀਕਾ
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਇਹ ਟੀਕਾਕਰਨ ਸਿਹਤ ਵਰਕਰ ਅਤੇ ਫ਼ਰੰਟ ਲਾਈਨ 'ਤੇ ਡਿਊਟੀ ਕਰਨ ਵਾਲਿਆਂ ਨੂੰ ਲਗਾਇਆ ਜਾਵੇਗਾ, ਜਿਨ੍ਹਾਂ ਦੀ ਗਿਣਤੀ ਇੱਕ ਲੱਖ ਪੱਚੀ ਹਜ਼ਾਰ ਦੇ ਆਸਪਾਸ ਹੈ। ਉਪਰੰਤ ਦੂਸਰੀ ਕੈਟਾਗਿਰੀ ਵਿੱਚ ਡਿਜ਼ਾਸਟਰ ਮੈਨੇਜਮੈਂਟ ਤੇ ਪੁਲਿਸ, ਪੈਰਾਮਿਲਟਰੀ ਫੋਰਸ, ਜਦਕਿ ਤੀਜੀ ਕੈਟਾਗਿਰੀ ਵਿੱਚ 50 ਸਾਲ ਤੋਂ ਉਪਰਲੀ ਉਮਰ ਵਾਲਿਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਨਵੀਂ ਭਰਤੀ ਕਰ ਕੇ ਸਟਾਫ਼ ਦੀ ਘਾਟ ਨੂੰ ਵੀ ਪੂਰਾ ਕੀਤਾ ਗਿਆ ਹੈ।
ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਦਿੱਲੀ ਤੇ ਪੰਜਾਬ ਵਿੱਚ ਆਵਾਜਾਈ ਨੂੰ ਲੈ ਕੇ ਮਹਾਂਮਾਰੀ ਫੈਲਣ ਸਬੰਧੀ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਤਿਆਰੀ ਮੁਕੰਮਲ ਕਰ ਲਈ ਹੈ, ਹਸਪਤਾਲਾਂ ਵਿੱਚ ਬੈਡਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਾਂਮਾਰੀ ਪੂਰੀ ਤੇਜ਼ ਸੀ ਤਾਂ ਉਹ 9 ਮਹੀਨੇ ਤੋਂ ਲਗਾਤਾਰ ਮਹਾਂਮਾਰੀ ਨੂੰ ਕੰਟਰੋਲ ਕਰ ਰਹੇ ਹਨ ਅਤੇ ਹੁਣ 700 ਮਰੀਜ਼ ਰੋਜ਼ਾਨਾ ਸਾਹਮਣੇ ਆ ਰਹੇ ਹਨ ਪਰੰਤੂ ਸਰਕਾਰ ਰੋਜ਼ਾਨਾ 30 ਹਜ਼ਾਰ ਟੈਸਟ ਕਰ ਰਹੀ ਹੈ। ਸੋ ਕਿਸਾਨਾਂ ਦੇ ਪੰਜਾਬ ਆਉਣ ਨਾਲ ਕੋਈ ਦਿੱਕਤ ਨਹੀਂ ਹੋਵੇਗੀ।
ਕੋਰੋਨਾ ਵੈਕਸੀਨ ਦੇ ਮੁਫ਼ਤ ਹੋਣ ਬਾਰੇ ਪ੍ਰਮੁੱਖ ਸਕੱਤਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਸਬੰਧੀ ਕੋਈ ਹਦਾਇਤ ਨਹੀਂ ਆਈ ਹੈ ਤੇ ਨਾ ਹੀ ਇਹ ਪਤਾ ਹੈ ਕਿ ਵੈਕਸੀਨ ਕਦੋਂ ਆਵੇਗੀ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਕੀਮਤ ਜਾਂ ਮੁਫ਼ਤ ਹੋਣ ਬਾਰੇ ਅਗਲੇ ਕੁੱਝ ਦਿਨਾਂ ਵਿੱਚ ਸਾਫ਼ ਹੋ ਸਕਦਾ ਹੈ।