ਪੰਜਾਬ

punjab

ETV Bharat / city

ਰਾਜਪਾਲ ਨੇ ਸੀਐਮ ਮਾਨ ਦੀ ਗੈਰ ਹਾਜ਼ਰੀ ’ਤੇ ਸਟੇਜ ਤੋਂ ਚੁੱਕੇ ਸਵਾਲ, ਕਹਿ ਦਿੱਤੀ ਇਹ ਵੱਡੀ ਗੱਲ - cm mann or governor latest news

ਚੰਡੀਗੜ੍ਹ 'ਚ ਮਨਾਏ ਗਏ ਏਅਰ ਫੋਰਸ ਡੇ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨਰਾਜ਼ ਨਜ਼ਰ ਆਏ। ਇਸ ਦੌਰਾਨ ਸਮਾਗਮ ਦੀ ਗੈਰ ਹਾਜ਼ਰੀ ਨੂੰ ਲੈਕੇ ਰਾਜਪਾਲ ਵਲੋਂ ਸਵਾਲ ਖੜੇ ਕਰ ਦਿੱਤੇ। ਉਨ੍ਹਾਂ ਕਿਹਾ ਕਿ ਜਦੋਂ ਰਾਸ਼ਟਰਪਤੀ ਇਥੇ ਹੈ ਤਾਂ ਸੀਐਮ ਮਾਨ ਕਿੱਥੇ ਹੈ ?

ਰਾਜਪਾਲ ਨੇ ਸੀਐਮ ਮਾਨ ਦੀ ਗੈਰ ਹਾਜ਼ਰੀ ’ਤੇ ਸਟੇਜ ਤੋਂ ਚੁੱਕੇ ਸਵਾਲ
ਰਾਜਪਾਲ ਨੇ ਸੀਐਮ ਮਾਨ ਦੀ ਗੈਰ ਹਾਜ਼ਰੀ ’ਤੇ ਸਟੇਜ ਤੋਂ ਚੁੱਕੇ ਸਵਾਲ

By

Published : Oct 9, 2022, 6:55 AM IST

Updated : Oct 9, 2022, 10:28 AM IST

ਚੰਡੀਗੜ੍ਹ:ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਨਵਾਂ ਹੰਗਾਮਾ ਸ਼ੁਰੂ ਹੋ ਗਿਆ ਹੈ। ਦਰਅਸਲ ਸ਼ਨੀਵਾਰ ਨੂੰ ਏਅਰਫੋਰਸ ਡੇ 'ਤੇ ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਏਅਰ ਸ਼ੋਅ ਹੋਇਆ। ਜਿਸ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਸ਼ਿਰਕਤ ਕੀਤੀ। ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਵਿੱਚ ਗਾਇਬ ਸਨ।

ਇਸ ਨੂੰ ਲੈ ਕੇ ਰਾਜਪਾਲ ਭੜਕ ਉੱਠੇ। ਉਨ੍ਹਾਂ ਸਵਾਲ ਚੁੱਕਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਗਨ 'ਚ ਸ਼ਾਮਲ ਕਿਉਂ ਨਹੀਂ ਹੋਏ ਜਦਕਿ ਇਸ ਸਮਾਗਮ 'ਚ ਰਾਸ਼ਟਰਪਤੀ ਦੀ ਮੌਜੂਦਗੀ ਕਾਰਨ ਉਨ੍ਹਾਂ ਦਾ ਸੰਵਿਧਾਨਕ ਹੱਕ ਬਣਦਾ ਸੀ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਅਤੇ ਰਾਜਪਾਲ ਵਿਧਾਨ ਸਭਾ ਸੈਸ਼ਨ ਦੇ ਮੁੱਦੇ 'ਤੇ ਆਹਮੋ-ਸਾਹਮਣੇ ਹੋ ਚੁੱਕੇ ਹਨ।

ਰਾਜਪਾਲ ਨੇ ਸੀਐਮ ਮਾਨ ਦੀ ਗੈਰ ਹਾਜ਼ਰੀ ’ਤੇ ਸਟੇਜ ਤੋਂ ਚੁੱਕੇ ਸਵਾਲ

ਸੀਐਮ ਭਗਵੰਤ ਮਾਨ ਇਸ ਸਮੇਂ ਗੁਜਰਾਤ ਵਿੱਚ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਉਥੇ ਜਲਦੀ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਵਿੱਚ ਆਮ ਆਦਮੀ ਪਾਰਟੀ ਵੀ ਆਪਣੀ ਕਿਸਮਤ ਅਜ਼ਮਾ ਰਹੀ ਹੈ। ਹਵਾਈ ਸੈਨਾ ਦਾ ਪ੍ਰੋਗਰਾਮ ਪਹਿਲਾਂ ਦਿੱਲੀ ਵਿੱਚ ਹੋਣਾ ਸੀ ਪਰ ਬਾਅਦ ਵਿੱਚ ਇਸ ਨੂੰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ।

ਰਾਸ਼ਟਰਪਤੀ ਦੀ ਮੌਜੂਦਗੀ ਦੇ ਬਾਵਜੂਦ ਪ੍ਰੋਗਰਾਮ 'ਚ ਨਾ ਪਹੁੰਚਣ 'ਤੇ ਸਾਰੀਆਂ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੀਐਮ ਮਾਨ ਨੇ ਪ੍ਰੋਟੋਕੋਲ ਦੀ ਵੀ ਪਾਲਣਾ ਨਹੀਂ ਕੀਤੀ। ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਸੰਵਿਧਾਨਕ ਤੌਰ 'ਤੇ ਲਾਪਰਵਾਹ ਹੋਣਾ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ।

ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 'ਆਪ' ਵੱਲੋਂ 22 ਸਤੰਬਰ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸਿਰਫ਼ ਭਰੋਸੇ ਦਾ ਵੋਟ ਸਾਬਤ ਕਰਨ ਲਈ ਰੱਦ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ 27 ਸਤੰਬਰ ਨੂੰ ਮੁੜ ਸੈਸ਼ਨ ਬੁਲਾਇਆ। ਜਦੋਂ ਸੈਸ਼ਨ ਸ਼ੁਰੂ ਹੋਇਆ ਤਾਂ ਮੁੱਦਿਆਂ ਨੂੰ ਛੱਡ ਕੇ ਸਦਨ ਵਿੱਚ ਭਰੋਸੇ ਦਾ ਮਤਾ ਪਾਸ ਕੀਤਾ ਗਿਆ। ਉਦੋਂ ਤੋਂ ਦੋਵਾਂ ਵਿਚਾਲੇ ਤਣਾਅ ਜਾਰੀ ਹੈ।

ਚੰਡੀਗੜ੍ਹ ਏਅਰਪੋਰਟ ਦੇ ਨਾਮਕਰਨ ਪ੍ਰੋਗਰਾਮ ਸਮੇਂ ਵੀ ਸੀ.ਐਮ ਮਾਨ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਵਧੀ ਹੋਈ ਤਕਰਾਰ ਵੀ ਸਾਹਮਣੇ ਆਈ ਸੀ। ਦੋਵੇਂ ਬੇਸ਼ੱਕ ਇੱਕ ਮੰਚ 'ਤੇ ਬੈਠੇ ਸਨ, ਪਰ ਇੱਕ ਦੂਜੇ ਨਾਲ ਗੱਲ ਕਰਨ ਲਈ ਉਨ੍ਹਾਂ ਨੇ ਇੱਕ ਦੂਜੇ ਵੱਲ ਦੇਖਿਆ ਵੀ ਨਹੀਂ ਸੀ।

ਇਹ ਵੀ ਪੜ੍ਹੋ:'ਗੁਜਰਾਤ 'ਚ ਲੋਕ ਭ੍ਰਿਸ਼ਟ, ਜ਼ਾਲਮ ਅਤੇ ਨਿਕੰਮੀ ਸਰਕਾਰ ਨੂੰ ਬਾਹਰ ਦਾ ਦਰਵਾਜ਼ਾ ਦਿਖਾਉਣ ਲਈ ਕਾਹਲੇ'

Last Updated : Oct 9, 2022, 10:28 AM IST

ABOUT THE AUTHOR

...view details