ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਪ੍ਰੈਸ ਕਾਨਫਰੰਸ ਕਰਨਗੇ ਤੇ ਕੋਈ ਵੱਡਾ ਐਲਾਨ ਕਰ ਸਕਦੇ ਹਨ। ਕਰੀਬ 11 ਵਜੇ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫਰੰਸ ਕਰਨਗੇ।
ਇਹ ਵੀ ਪੜੋ:ਕੈਪਟਨ ਅਮਰਿੰਦਰ ਸਿੰਘ ਦੀ ਵਿਰੋਧੀਆਂ ਨੂੰ ਵੰਗਾਰ, ਭਖੂ ਸਿਆਸੀ ਬਜ਼ਾਰ!
ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਕੈਪਟਨ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਪੰਜਾਬ ਕਾਂਗਰਸ 'ਚ ਲੰਬੇ ਸਮੇਂ ਤੋਂ ਚੱਲ ਰਹੇ ਕਾਟੋ ਕਲੇਸ਼ ਤੋਂ ਬਾਅਦ 18 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਕੁਝ ਦਿਨਾਂ ਬਾਅਦ 30 ਸਤੰਬਰ ਨੂੰ ਕਾਂਗਰਸ ਪਾਰਟੀ ਵੀ ਛੱਡ ਦਿੱਤੀ ਸੀ।
ਰਵੀਨ ਠੁਕਰਾਲ ਨੇ ਦਿੱਤੀ ਸੀ ਜਾਣਕਾਰੀ
ਦੱਸ ਦਈਏ ਕਿ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਸੀ। ਉਹਨਾਂ ਨੇ ਲਿਖਿਆ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ, 27 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਨਗੇ। ਇਸਦਾ ਉਨ੍ਹਾਂ ਦੇ ਫੇਸਬੁੱਕ ਪੇਜ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਪ੍ਰੈੱਸ ਕਾਨਫਰੰਸ 'ਚ ਕੀ ਐਲਾਨ ਕਰਦੇ ਹਨ। ਨਾਲ ਹੀ ਇਸ ਗੱਲ 'ਤੇ ਵੀ ਖਾਸ ਨਜ਼ਰ ਹੋਵੇਗੀ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ (Captain Amarinder Singh) ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰਦੇ ਹਨ ਤਾਂ ਉਸ ਦੀ ਰੂਪਰੇਖਾ ਕੀ ਹੋਵੇਗੀ। ਉਹ ਹੁਣ ਤੱਕ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾਵਾਂ ਦੇ ਸੰਪਰਕ ਵਿੱਚ ਹਨ ਅਤੇ ਕਿਸ ਨਾਲ ਗੱਲ ਕਰ ਚੁੱਕੇ ਹਨ। ਇਸ ਦੇ ਨਾਲ ਹੀ ਮੀਡੀਆ ਉਨ੍ਹਾਂ ਤੋਂ ਸਵਾਲ ਜ਼ਰੂਰ ਪੁੱਛੇਗਾ ਕਿ ਭਾਜਪਾ ਨੂੰ ਲੈ ਕੇ ਉਨ੍ਹਾਂ ਦੀ ਯੋਜਨਾ ਕੀ ਹੈ। ਅਜਿਹੀ ਸਥਿਤੀ ਵਿੱਚ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਪ੍ਰੈਸ ਕਾਨਫਰੰਸ ਦਾ ਆਯੋਜਨ ਕਰਨ ਤੋਂ ਸਪੱਸ਼ਟ ਹੈ ਕਿ ਉਹ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਲੈ ਕੇ ਮੀਡੀਆ ਸਾਹਮਣੇ ਆ ਰਹੇ ਹਨ।
ਇਹ ਵੀ ਪੜੋ:ਪੰਜਾਬ ਸਰਕਾਰ, ਕੇਂਦਰ ਵੱਲੋਂ BSF ਬਾਰੇ ਵਿਧਾਨ ਸਭਾ ਵਿੱਚ ਦਿੱਤੇ ਨੋਟੀਫਿਕੇਸ਼ਨ ਨੂੰ ਰੱਦ ਨਹੀਂ ਕਰ ਸਕਦੀ: ਬਲਤੇਜ ਸਿੰਘ ਸਿੱਧੂ