ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਮੁੱਖ ਸਕੱਤਰ ਜੇਐਮ ਬਾਲਾਮੁਰੂਗਨ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ ਜਦਕਿ ਬਦਨੌਰ ਦੀ ਰਿਪੋਰਟ ਨੈਗੇਟਿਵ ਆਈ ਹੈ।
ਪੰਜਾਬ ਰਾਜ ਭਵਨ ਦੇ ਅਧਿਕਾਰਤ ਬੁਲਾਰੇ ਅਨੁਸਾਰ ਰਾਜ ਭਵਨ ਵਿਖੇ ਰੈਪਿਡ ਐਂਟੀਜੇਨ ਟੈਸਟ ਰਾਹੀਂ 2 ਦਿਨਾਂ ਕੋਵਿਡ ਟੈਸਟਿੰਗ ਅਭਿਆਸ ਕੀਤਾ ਗਿਆ, ਜਿਸ ਵਿੱਚ ਸੁਰੱਖਿਆ ਕਰਮਚਾਰੀਆਂ, ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਸਮੇਤ ਕੁੱਲ 336 ਵਿਅਕਤੀਆਂ ਦਾ ਕੋਵਿਡ-19 ਲਈ ਟੈਸਟ ਕੀਤਾ ਗਿਆ।