ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚਲਦੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਪਟਿਆਲਾ ਦੀ ਸੈਂਟਰਲ ਜੇਲ੍ਹ 'ਚ ਕੈਦੀਆਂ ਵੱਲੋਂ ਮਾਸਕ ਤਿਆਰ ਕੀਤੇ ਜਾ ਰਹੇ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਟਵੀਟ ਕਰ ਖੁਸ਼ੀ ਪ੍ਰਗਟਾਈ ਹੈ।
ਜੇਲ੍ਹ 'ਚ ਮਾਸਕ ਤਿਆਰ ਕਰ ਰਹੇ ਕੈਦੀ, ਕੈਪਟਨ ਨੇ ਕੀਤੀ ਸ਼ਲਾਘਾ - CM Captain Amrinder singh
ਕੋਰੋਨਾ ਵਾਇਰਸ ਦੇ ਚਲਦੇ ਪੰਜਾਬ 'ਚ ਕਰਫਿਊ ਜਾਰੀ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਸੈਂਟਰਲ ਜੇਲ ਪਟਿਆਲਾ ਦੇ ਕੈਦੀਆਂ ਵੱਲੋਂ ਮਾਸਕ ਤਿਆਰ ਕੀਤੇ ਜਾਣ ਦੀ ਇੱਕ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ।
ਫੋਟੋ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟ 'ਚ ਲਿੱਖਿਆ ਕਿ ਸੈਂਟਰਲ ਜੇਲ੍ਹ ਪਟਿਆਲਾ ਤੋਂ ਕੈਦੀਆਂ ਦੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਬੇਹਦ ਖੁਸ਼ੀ ਮਹਿਸੂਸ ਹੋ ਰਹੀ ਹੈ। ਸਾਡੇ ਕੈਦੀ ਭਰਾਂ ਕੋਵਿਡ-19 ਵਿਰੁੱਧ ਲੜਾਈ 'ਚ ਸਾਡਾ ਸਾਥ ਦੇਣ ਲਈ ਮਾਸਕ ਤਿਆਰ ਕਰਨ 'ਚ ਰੁੱਝੇ ਹੋਏ ਹਨ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦੇ ਬਜ਼ਾਰਾਂ 'ਚ ਮਾਸਕ ਤੇ ਸੈਨੇਟਾਈਜ਼ਰ ਦੀ ਭਾਰੀ ਕਮੀ ਆ ਗਈ ਸੀ। ਹੁਣ ਪਟਿਆਲਾ ਦੀ ਸੈਂਟਰਲ ਜੇਲ ਦੇ ਕੈਦੀਆਂ ਵੱਲੋਂ ਮਾਸਕ ਤਿਆਰ ਕੀਤੇ ਜਾਣ ਮਗਰੋਂ ਇਸ ਕਮੀ ਨੂੰ ਜਲਦੀ ਹੀ ਪੂਰਾ ਕੀਤਾ ਜਾ ਸਕੇਗਾ।