ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦਾ ਅੱਜ ਇੱਕ ਰੋਜ਼ਾ ਇਜਲਾਸ ਰੱਖਿਆ ਗਿਆ। ਜਾਣਕਾਰੀ ਮੁਤਾਬਕ ਵਿਧਾਨਸਭਾ ਇਜਲਾਸ ਦੀ ਕਾਰਵਾਈ ਅਣਮਿੱਥੇ ਸਮੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰੇ ਖ਼ਾਸ ਹੈ ਕਿ ਇਜਲਾਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਨੂੰ ਅੰਦਰ ਨਹੀਂ ਆਉਂਣ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ 'ਚ ਭਾਰੀ ਰੋਸ ਵੇਖਿਆ ਗਿਆ।
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਕਾਰਵਾਈ ਅਣਮਿੱਥੇ ਸਮੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਜਲਾਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਬਾਹਰ ਵਿਰੋਧੀ ਧਿਰ ਨੂੰ ਅੰਦਰ ਨਹੀਂ ਆਉਂਣ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ 'ਚ ਭਾਰੀ ਰੋਸ ਵੇਖਿਆ ਗਿਆ।
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਅਣਮਿੱਥੇ ਸਮੇ ਲਈ ਮੁਲਤਵੀ
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਕੁਲਤਾਰ ਸੰਧਵਾ ਪੀਪੀਈ ਕਿੱਟਾਂ ਪਾ ਕੇ ਵਿਧਾਨ ਸਭਾ ਪਹੁੰਚੇ ਪਰ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਦਾਖਲ ਨਹੀਂ ਹੋਣ ਦਿੱਤਾ, ਜਿਸ ਤੋਂ ਨਾਰਾਜ਼ ਵਿਧਾਇਕ ਵਿਧਾਨ ਸਭਾ ਦੇ ਬਾਹਰ ਹੀ ਧਰਨੇ 'ਤੇ ਬੈਠ ਗਏ।
ਇਸ ਤੋਂ ਪਹਿਲਾ ਪੰਜਾਬ ਵਿਧਾਨ ਸਭਾ ਦਾ ਇੱਕ ਰੋਜਾ ਮਾਨਸੂਨ ਸੈਸ਼ਨ 28 ਪ੍ਰਮੁੱਖ ਸਖ਼ਸ਼ੀਅਤਾਂ ਜਿਨ੍ਹਾਂ 'ਚ ਆਜ਼ਾਦੀ ਘੁਲਾਟੀਏ, ਗਲਵਾਨ ਘਾਟੀ 'ਚ ਹੋਏ ਸ਼ਹੀਦ ਤੇ ਰਾਜਨੀਤਿਕ ਸਖਸ਼ੀਅਤਾਂ ਤੋਂ ਇਲਾਵਾ ਕੋਰੋਨਾ ਯੋਧੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Last Updated : Aug 28, 2020, 3:00 PM IST