ਚੰਡੀਗੜ੍ਹ:ਪਨਬੱਸ ਦੇ ਬੱਸ ਡਿਪੂ ਦੇ ਬਾਹਰ ਪੰਜਾਬ ਰੋਡਵੇਜ਼ (Punjab Roadways), ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (PRTC Contract Workers Union ) ਨੇ ਧਰਨਾ ਦਿੱਤਾ। ਪੰਜਾਬ ਦੇ ਪਨਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਦੀ ਛੱਤ ਉੱਤੇ ਖੜ੍ਹੇ ਹੋ ਕੇ, ਖੁਦ ਉੱਤੇ ਪੈਟਰੋਲ ਛਿੜਕਿਆ(Poured petrol on himself) ਅਤੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਆਊਟਸੋਰਸਿੰਗ ਰਾਹੀਂ ਭਰਤੀ (Recruiting through outsourcing) ਪ੍ਰਕਿਰਿਆ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਨਿਗੁਣੀਆਂ ਤਨਖਾਹਾਂ (double wages ) ਉੱਤੇ ਕੰਮ ਕਰਨ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਅਤੇ ਠੇਕੇ ਉੱਤੇ ਕੰਮ ਕਰਵਾ ਕੇ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ।