ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਆਮ ਆਦਮੀ ਪਾਰਟੀ ਵੱਲੋਂ ਵਜ਼ੀਫਾ ਘੋਟਾਲਾ ਮਾਮਲੇ 'ਚ ਆਵਾਜ਼ ਬੁਲੰਦ ਕੀਤੀ ਗਈ ਹੈ। ਉੱਥੇ ਹੀ, ਲੋਕ ਇਨਸਾਫ਼ ਪਾਰਟੀ ਵੱਲੋਂ ਵੀ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਆਵਾਜ਼ ਉਠਾਈ ਜਾ ਰਹੀ ਹੈ।
ਵਜ਼ੀਫਾ ਘੁਟਾਲਾ: ਪੰਜਾਬ ਵਿਧਾਨ ਸਭਾ ਦੇ ਬਾਹਰ ਸਿਮਰਜੀਤ ਬੈਂਸ ਨੇ ਕੀਤਾ ਪ੍ਰਦਰਸ਼ਨ - ਵਜ਼ੀਫ਼ਾ ਘਪਲਾ
ਪੰਜਾਬ ਵਿਧਾਨ ਸਭਾ ਦੇ ਬਾਹਰ ਲੋਕ ਇਨਸਾਫ਼ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਵਜ਼ੀਫੇ ਨੂੰ ਲੈ ਕੇ ਹੋਏ ਘਪਲੇ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ।
ਫ਼ੋਟੋ
ਤੁਹਾਨੂੰ ਦੱਸ ਦਈਏ, ਕਿ ਪੰਜਾਬ ਵਿਧਾਨ ਸਭਾ ਦੇ ਬਾਹਰ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਹੋਰ ਨੁਮਾਇੰਦੇ ਹੱਥ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕਰਨ ਦੀਆਂ ਤਖ਼ਤੀਆਂ ਹੱਥ ਵਿੱਚ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਦਲਿਤ ਵਿਦਿਆਰਥੀਆਂ ਨਾਲ ਹੋਏ ਵਜ਼ੀਫਾ ਘਪਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ ਤੇ ਕੈਬਿਨੇਟ ਮੰਤਰੀ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਜ਼ੀਫੇ ਨੂੰ ਲੈ ਕੇ ਲਾਂਚ ਕੀਤੀ ਗਈ ਨਵੀਂ ਸਕੀਮ 'ਤੇ ਵੀ ਨਿਸ਼ਾਨੇ ਸਾਧੇ।
Last Updated : Oct 21, 2020, 1:09 PM IST