ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖਰੀ ਦਿਨ ਮੰਗਲਵਾਰ ਨੂੰ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਵਿਧਾਇਕਾਂ ਨੇ ਨਸ਼ਿਆਂ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਘੇਰਿਆ।
ਪੰਜਾਬ ਵਿਧਾਨਸਭਾ ਦਾ ਮਾਨਸੂਨ ਇਜਲਾਸ: ਆਮ ਆਦਮੀ ਪਾਰਟੀ ਦਾ ਸਦਨ ਦੇ ਬਾਹਰ ਹੰਗਾਮਾ
ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰਾਂ ਦੇ ਵਿਧਾਇਕਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ।
ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ 'ਤੇ ਹੱਖ ਰੱਕ ਕੇ ਸਹੁੰ ਖਾਧੀ ਸੀ ਕਿ ਉਹ ਪੰਜਾਬ ਵਿੱਚੋਂ ਨਸ਼ੇ ਨੂੰ ਦੂਰ ਕਰ ਦੇਣਗੇ ਪਰ ਉਨ੍ਹਾਂ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅਤੇ ਨੌਜਵਾਨ ਅੱਜ ਵੀ ਚਿੱਟੇ ਦੀ ਚਪੇਟ ਵਿੱਚ ਹਨ।
ਇਹ ਵੀ ਪੜ੍ਹੋ: ਪੰਜਾਬ ਵਿਧਾਨਸਭਾ ਦਾ ਮਾਨਸੂਨ ਇਜਲਾਸ: ਵਿਰੋਧੀ ਧਿਰ ਨੇ ਕੀਤਾ ਧਰਨਾ ਪ੍ਰਦਰਸ਼ਨ
ਉੱਥੇ ਹੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਨਸ਼ਾ ਇਸ ਕਦਰ ਤੱਕ ਵੱਧ ਚੁੱਕਿਆ ਹੈ ਕਿ ਅੱਜ ਕੱਲ੍ਹ ਦੇ ਨੌਜਵਾਨ ਰੋਟੀ ਖਾਣਾ ਛੱਡ ਕੇ ਨਸ਼ੇ ਕਰਨਾ ਜ਼ਰੂਰੀ ਸਮਝਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨਸ਼ਾ ਰੋਕਣ ਦੇ ਵਿੱਚ ਫੇਲ ਹੋਈ ਹੈ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਮੁੱਦਿਆਂ ਤੋਂ ਗੱਲ ਕਰਨ ਤੋਂ ਬੱਚ ਰਹੀ ਹੈ ਇਸ ਕਰਕੇ ਸੈਸ਼ਨ ਦਾ ਸਮਾਂ ਵੀ ਨਹੀਂ ਵਧਾਇਆ ਗਿਆ।