ਚੰਡੀਗੜ੍ਹ: ਸੂਬੇ ਵਿੱਚ ਬੁੱਧਵਾਰ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ ਖ਼ਤਰੇ ਨੂੰ ਰੋਕਣ ਲਈ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਗਏ ਹਨ ਜਿਸ ਵਿੱਚ ਕਿਸਾਨ ਵੀ ਸਹਿਯੋਗ ਦੇ ਰਹੇ ਹਨ ਅਤੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਇਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਹੈ।
ਹਦਾਇਤਾਂ ਦੀ ਪਾਲਣਾ ਕਰਨ 'ਤੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਕੀਤੀ ਸ਼ਲਾਘਾ
ਕਣਕ ਦੀ ਖ਼ਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ 'ਤੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ।
ਕੈਪਟਨ ਨੇ ਟਵੀਟ ਕਰਦਿਆਂ ਕਿਹਾ, "ਅੱਜ ਕਣਕ ਖ਼ਰੀਦ ਪ੍ਰਕਿਰਿਆ ਦਾ ਪਹਿਲਾ ਦਿਨ ਹੈ ਤੇ ਮੈਨੂੰ ਮਾਣ ਹੈ ਕਿ ਮੰਡੀਆਂ ‘ਚ ਆਏ ਕਿਸਾਨ ਵੀਰਾਂ ਨੇ ਕੋਵਿਡ-19 ਨਾਲ ਨਜਿੱਠਣ ਵਿੱਚ ਵੀ ਸਾਨੂੰ ਆਪਣਾ ਸਹਿਯੋਗ ਦਿੱਤਾ ਤੇ ਹਦਾਇਤਾਂ ਦੀ ਪਾਲਣਾ ਕੀਤੀ। ਮੈਨੂੰ ਪਤਾ ਹੈ ਕਿ ਸਾਨੂੰ ਸਾਰਿਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਮੈਨੂੰ ਪੂਰਾ ਯਕੀਨ ਹੈ ਕਿ ਇਸੇ ਤਰ੍ਹਾਂ ਇਕੱਠੇ ਮਿਲ ਕੇ ਅਸੀਂ ਕੋਵਿਡ-19 ‘ਤੇ ਜਿੱਤ ਹਾਸਲ ਕਰ ਲਵਾਂਗੇ।"
ਦੱਸਣਯੋਗ ਹੈ ਕਿ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦਾ ਸੀਜ਼ਨ ਮਿਤੀ 15 ਅਪ੍ਰੈਲ 2020 ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਹ ਖ਼ਰੀਦ ਪ੍ਰੀਕ੍ਰਿਆ 15 ਜੂਨ 2020 ਤੱਕ ਜਾਰੀ ਰਹੇਗੀ।