ਪੰਜਾਬ

punjab

ETV Bharat / city

SC ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ - ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ

ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਤੇ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ 1400 ਗਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ। ਹੁਣ ਤੱਕ 494 ਨੌਜਵਾਨਾਂ ਨੂੰ 695.20 ਲੱਖ ਦੇ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ ਜਾ ਚੁੱਕਾ ਹੈ

SC ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ
SC ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ 695.20 ਲੱਖ ਦੇ ਕਰਜ਼ੇ ਮੁਹੱਈਆ ਕਰਵਾਏ

By

Published : Feb 5, 2021, 7:46 PM IST

ਚੰਡੀਗੜ੍ਹ: ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਗ਼ਰੀਬ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ 695.20 ਲੱਖ ਦੇ ਕਰਜ਼ੇ ਵੰਡੇ ਜਾ ਚੁੱਕੇ ਹਨ। ਇਹ ਕਰਜ਼ੇ 494 ਨੌਜਵਾਨਾਂ ਨੂੰ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਏ ਗਏ ਹਨ।

500 ਦੇ ਕਰੀਬ ਨੌਜਵਾਨਾਂ ਨੂੰ ਕਰਜ਼ਾ ਮੁਹੱਈਆ ਕਰਵਾਇਆ: ਧਰਮਸੋਤ

ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸਾਲ 2020-2021 ਦੌਰਾਨ 1400 ਗਰੀਬ ਅਤੇ ਯੋਗ ਨੌਜਵਾਨਾਂ ਨੂੰ 2250 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ। ਹੁਣ ਤੱਕ 494 ਨੌਜਵਾਨਾਂ ਨੂੰ 695.20 ਲੱਖ ਦੇ ਕਰਜ਼ਾ ਘੱਟ ਵਿਆਜ਼ ਦਰਾਂ ’ਤੇ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਅਤੇ ਹੋਰਨਾਂ ਨੌਜਵਾਨਾਂ ਨੂੰ ਕਰਜ਼ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ।

ਮੰਤਰੀ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਲਗਭਗ 4 ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 6404 ਗ਼ਰੀਬ ਐਸ.ਸੀ. ਨੌਜਵਾਨਾਂ ਨੂੰ 5842.89 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪ੍ਰਾਪਤ ਕਰਕੇ ਉਹ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਚੁੱਕੇ ਹਨ ਅਤੇ ਆਪਣਾ ਜੀਵਨ ਨਿਰਬਾਹ ਕਰ ਰਹੇ ਹਨ।

ਕਰਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕੀਤਾ ਗਿਆ

ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜ਼ਾ ਕੇਸਾਂ ਦੇ ਛੇਤੀ ਨਿਪਟਾਰੇ ਲਈ ਇੱਕ ਲੱਖ ਤੱਕ ਦੇ ਕਰਜ਼ੇ ਨੂੰ ਪ੍ਰਵਾਨ ਕਰਨ ਦਾ ਅਧਿਕਾਰ ਜ਼ਿਲ੍ਹਾਂ ਪੱਧਰ ’ਤੇ ਮੈਨੇਜਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਜ਼ਾ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰਨ ਲਈ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਵਿੱਚ ਵੀ ਸੋਧ ਕੀਤੀ ਗਈ ਹੈ। ਕੈਬਿਨੇਟ ਮੰਤਰੀ ਧਰਮਸੋਤ ਨੇ ਦੱਸਿਆ ਕਿ ਐਸਸੀ ਕਾਰਪੋਰੇਸ਼ਨ ਦਾ ਮੁੱਖ ਮੰਤਵ ਅਨੁਸੂਚਿਤ ਜਾਤੀਆਂ ਅਤ ਅੰਗਹੀਣ ਲੋਕਾਂ ਨੂੰ ਘੱਟ ਵਿਆਜ਼ ਕਰਜ਼ੇ ਮੁਹੱਈਆ ਕਰਵਾਉਣਾ ਹੈ।

ABOUT THE AUTHOR

...view details