ਪੰਜਾਬ

punjab

ETV Bharat / city

ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ 19 ਮਾਰਚ ਤੋਂ ਸ਼ੁਰੂ: ਸਿੱਖਿਆ ਵਿਭਾਗ - New Teacher Training In Punjab

ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ, ਹਾਲ ਹੀ 'ਚ ਨਿਯੁਕਤ ਕੀਤੇ ਗਏ 3,704 ਅਧਿਆਪਕਾਂ ਦੀ ਚਾਰ ਦਿਨਾਂ ਸਿਖਲਾਈ 19 ਮਾਰਚ 2021 ਤੋਂ ਸ਼ੁਰੂ ਹੋਵੇਗੀ।

Teachers Training in PSEB, Punjab School Education Board updates
PSEB

By

Published : Mar 17, 2021, 8:38 PM IST

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ, ਹਾਲ ਹੀ 'ਚ ਨਿਯੁਕਤ ਕੀਤੇ ਗਏ 3,704 ਅਧਿਆਪਕਾਂ ਦੀ ਚਾਰ ਦਿਨਾਂ ਸਿਖਲਾਈ 19 ਮਾਰਚ 2021 ਤੋਂ ਸ਼ੁਰੂ ਹੋਵੇਗੀ। ਇਸ ਦੀ ਜਾਣਕਾਰੀ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਨਵ- ਨਿਯੁਕਤ ਅਧਿਆਪਕਾਂ ਦੀ ਸਿਖਲਾਈ 19 ਮਾਰਚ ਤੋਂ 23 ਮਾਰਚ 2021 ਤੱਕ ਹੋਵੇਗੀ। ਇਸ ਦੌਰਾਨ 21 ਮਾਰਚ ਨੂੰ ਟ੍ਰੇਨਿਗ ਨਹੀਂ ਹੋਵੇਗੀ। ਇਹ ਸਿਖਲਾਈ ਸਵਰੇ 9 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਸ਼ਾਮ 4 ਵਜੇ ਤੱਕ ਚੱਲੇਗੀ, ਜੋ ਵੱਖ ਵੱਖ ਜ਼ਿਲ੍ਹਿਆਂ ਵਿੱਚ ਡੀ.ਐਮਜ਼/ਸਟੇਟ ਰਿਸੋਰਸ ਪਰਸਨ ਅਤੇ ਰਿਸੋਰਸ ਟੀਚਰਾਂ ਵੱਲੋਂ ਦਿੱਤੀ ਜਾਵੇਗੀ। ਇਸ ਸਬੰਧੀ ਮੁਕੰਮਲ ਸਾਰਣੀ ਸਬੰਧਿਤ ਅਧਿਕਾਰੀਆਂ, ਕਰਮਚਾਰੀਆਂ ਅਤੇ ਅਧਿਆਪਕਾਂ ਨੂੰ ਭੇਜ ਦਿੱਤੀ ਗਈ ਹੈ।

ਬੁਲਾਰੇ ਮੁਤਾਬਕ ਸਿਖਲਾਈ ਦੇ ਦੌਰਾਨ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੇ ਨਿਯੁਕਤੀ ਪੱਤਰ ਅਤੇ ਸ਼ਨਾਖਤੀ ਪਰੂਫ ਨਾਲ ਲੈ ਕੇ ਆਉਣ ਵਾਸਤੇ ਕਿਹਾ ਗਿਆ ਹੈ।

ABOUT THE AUTHOR

...view details