ਚੰਡੀਗੜ੍ਹ:ਪਨਬੱਸ (PUNBUS) ਅਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ (contract employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਕਰੀਬ ਪੰਜਾਬ ਭਰ 250 ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ ਹਨ ਕਿਉਂਕਿ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ। ਉਥੇ ਹੀ ਹੁਣ ਸਰਕਾਰ ਨੇ ਸਖ਼ਤ ਰੁੱਖ ਲੈਦਿਆ ਪਨਬੱਸ (PUNBUS) ਅਤੇ ਪੀਆਰਟੀਸੀ (PRTC) ਦੇ ਠੇਕਾ ਮੁਲਾਜ਼ਮਾਂ (contract employees) ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਜੋ ਮੁਲਾਜ਼ਮ ਡਿਊਟੀ ’ਤੇ ਨਹੀਂ ਆ ਰਹੇ ਹਨ।
ਇਹ ਵੀ ਪੜੋ: PUNBUS ਅਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ
ਕੱਚੇ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤਾ ਜਵਾਬ
ਉਥੇ ਹੀ ਹੜਤਾਲ ’ਤੇ ਚੱਲ ਰਹੇ ਕੱਚੇ ਮੁਲਾਜ਼ਮਾਂ (contract employees) ਨੇ ਸਰਕਾਰ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਅਸੀਂ ਪੰਜਾਬ ਰੋਡਵੇਜ, ਪਨਬਸ ਤੇ ਪੀਆਰਟੀਸੀ ਕਾਂਟਰੈਕਟ ਵਰਕਰ ਯੂਨੀਅਨ ਪੰਜਾਬ (Contract Workers Union Punjab) ਵੱਲੋਂ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਪਿਛਲੇ ਲੰਬੇ ਸਮੇਂ ਤੋਂ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹੁਣ 06 ਅਗਸਤ 2021 ਨੂੰ ਟ੍ਰਾਂਸਪੋਰਟ ਮੰਤਰੀ ਪੰਜਾਬ ਨਾਲ ਮੀਟਿੰਗ ਤੋਂ ਬਾਅਦ ਯੂਨੀਅਨ ਵੱਲੋਂ ਲਿਖਤੀ ਨੋਟਿਸ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉਚ ਅਧਿਕਾਰੀਆਂ ਨੂੰ ਦਿੱਤਾ ਸੀ। ਸੋ ਇਸ ਸਬੰਧ ਵਿੱਚ ਸਾਡੀ ਅਣਮਿਥੇ ਸਮੇਂ ਦੀ ਹੜਤਾਲ 06 ਸਤੰਬਰ 2021 ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਸਬੰਧ ਸਰਕਾਰ ਵੱਲੋਂ 08 ਸਤੰਬਰ 2021 ਨੂੰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਵੀ ਕੀਤੀ ਗਈ ਹੈ। ਹੜਤਾਲ ਕਰਨਾ ਜਾਂ ਮੰਗਾਂ ਲਈ ਸਾਂਤ ਮਈ ਸੰਘਰਸ਼ ਕਰਨਾ ਭਾਰਤੀ ਸੰਵਿਧਾਨ ਵਲੋਂ ਦਿੱਤੇ ਅਧਿਕਾਰਾਂ ਤਹਿਤ ਹਰ ਵਿਅਕਤੀ ਦਾ ਅਧਿਕਾਰ ਹੈ। ਇਸ ਲਈ ਮਹਿਕਮੇ ਦੇ ਹਰ ਨੋਟਿਸ ਦਾ ਜਵਾਬ ਯੂਨੀਅਨ ਵੱਲੋਂ ਦਿੱਤੇ ਹੜਤਾਲ ਦੇ ਨੋਟਿਸ ਨੂੰ ਸਮਝਿਆ ਜਾਵੇ ਅਤੇ ਮੰਗਾਂ ਦਾ ਹੱਲ ਕੀਤਾ ਜਾਵੇ।