ਚੰਡੀਗੜ੍ਹ: ਪੰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਮੰਗਲਵਾਰ ਨੂੰ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਗੱਲਬਾਤ ਕਰਨਗੇ। ਇਹ ਗੱਲਬਾਤ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਵੀ ਮੌਜੂਦ ਰਹਿਣਗੇ।
SYL ਮੁੱਦੇ 'ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਕਰਨਗੇ ਗੱਲਬਾਤ - ਐਸਵਾਈਐਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਮੰਗਲਵਾਰ ਨੂੰ ਐਸਵਾਈਐਲ ਨਹਿਰ ਨੂੰ ਲੈ ਕੇ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ।
ਫ਼ੋਟੋ।
ਦਰਅਸਲ ਸੁਪਰੀਮ ਕੋਰਟ ਨੇ ਹਾਲ ਹੀ ਵਿਚ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਲੰਮੇ ਸਮੇਂ ਤੋਂ ਲਟਕੇ ਐਸਵਾਈਐਲ ਦੇ ਮੁੱਦੇ 'ਤੇ ਗੱਲਬਾਤ ਕਰਨ ਲਈ ਕਿਹਾ ਸੀ ਅਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵਿਚੋਲਗੀ ਕਰਨ ਲਈ ਕਿਹਾ ਸੀ।
ਸੁਪਰੀਮ ਕੋਰਟ ਨੇ ਗੱਲਬਾਤ ਲਈ 3 ਹਫ਼ਤੇ ਦਾ ਸਮਾਂ ਦਿੱਤਾ ਸੀ। ਅੱਜ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਗੱਲਬਾਤ ਕਰਨਗੇ। ਫਿਰ ਗੱਲਬਾਤ ਦੀ ਰਿਪੋਰਟ ਸੁਪਰੀਮ ਕੋਰਟ ਵਿੱਚ ਰੱਖੀ ਜਾਵੇਗੀ।
Last Updated : Aug 18, 2020, 9:00 AM IST