ਪੰਜਾਬ

punjab

ETV Bharat / city

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਹੋਏ ਕੋਰੋਨਾ ਪੌਜ਼ੀਟਿਵ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ ਤੇ ਉਹਨਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਹੋਏ ਕੋਰੋਨਾ ਪਾਜ਼ੇਟਿਵ
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਹੋਏ ਕੋਰੋਨਾ ਪਾਜ਼ੇਟਿਵ

By

Published : Apr 17, 2021, 6:49 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਜਿਸ ਕਾਰਨ ਸਿਟੀ ਬਿਊਟੀਫੁੱਲ ’ਚ ਵੀ ਕੋਰੋਨਾ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ ਤੇ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਿਸ ਤੋਂ ਮਗਰੋਂ ਹਾਈਕੋਰਟ ਵੱਲੋਂ ਫਿਜ਼ੀਕਲ ਹੇਅਰਿੰਗ 'ਤੇ ਰੋਕ ਲਈ ਦਿੱਤੀ ਗਈ ਹੈ। ਉਥੇ ਹੀ ਵੱਧਦੇ ਕੋਰੋਨਾ ਸੰਕ੍ਰਮਣ ਦੌਰਾਨ ਪ੍ਰਸ਼ਾਸਨ ਨੇ ਵੈਕਸੀਨੇਸ਼ਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜੋ: ਬੰਦੂਕਧਾਰੀ ਨੇ ਅਮਰੀਕਾ 'ਚ 8 ਲੋਕਾਂ ਦਾ ਕੀਤਾ ਕਤਲ, ਮ੍ਰਿਤਕਾਂ ਵਿੱਚ 4 ਸਿੱਖ ਵੀ ਸ਼ਾਮਲ

ਦੱਸ ਦਈਏ ਕਿ ਕੋਰੋਨਾ ਵੈਕਸੀਨ ਦੀਆਂ 2 ਡੋਜ਼ਾਂ ਲਗਵਾਉਣ ਦੇ ਬਾਵਜੂਦ ਵੀ ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੈਨੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਏ ਗਈ ਹੈ। ਉਨ੍ਹਾਂ ਨੇ ਖ਼ੁਦ ਨੂੰ ਘਰ ‘ਚ ਹੀ ਆਈਸੋਲੇਟ ਕਰ ਲਿਆ। ਦੱਸਣਯੋਗ ਹੈ ਕਿ ਸ਼ਹਿਰ ‘ਚ ਕੋਰੋਨਾ ਦੇ ਕਹਿਰ ਦਰਮਿਆਨ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਵੀਕੈਂਡ ਲਾਕਡਾਊਨ ਲਾ ਦਿੱਤਾ ਗਿਆ ਹੈ। ਹੁਣ ਪੂਰਾ ਸ਼ਹਿਰ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹੇਗਾ ਅਤੇ ਸਿਰਫ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ।

ਇਹ ਵੀ ਪੜੋ: ਕੋਰੋਨਾ: ਮੌਤ ਦੇ ਸਰਕਾਰੀ ਅੰਕੜਿਆ ’ਤੇ ਕਿਉਂ ਉੱਠਿਆ ਸਵਾਲ, ਦੇਖੋ ਖੌਫਨਾਕ ਸੱਚਾਈ

ABOUT THE AUTHOR

...view details