ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਮੁੜ ਤੋਂ ਜਾਂਚ ਕਰਵਾ ਸਕਦੀ ਹੈ। ਹਾਈਕੋਰਟ ਨੇ ਇਸ ਸਬੰਧ ਵਿੱਚ ਇੱਕ ਮੁਲਜ਼ਮ ਦੀ ਰਿਵਿਊ ਅਰਜ਼ੀ ਖਾਰਜ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਵਾਉਣ ਦਾ ਅਧਿਕਾਰ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ 'ਤੇ ਸੁਣਾਇਆ ਵੱਡਾ ਫੈਸਲਾ - review application rejected
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਰਗਾੜੀ ਬੇਅਦਬੀ ਮਾਮਲੇ ਬਾਰੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਮੁੜ ਜਾਂਚ ਕਰਵਾ ਸਕਦੀ ਹੈ। ਹਾਈਕੋਰਟ ਨੇ ਇਸ ਸਬੰਧ ਵਿੱਚ ਇੱਕ ਮੁਲਜ਼ਮ ਦੀ ਰਿਵਿਊ ਅਰਜ਼ੀ ਖਾਰਜ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਾਂਚ ਕਰਵਾਉਣ ਦਾ ਅਧਿਕਾਰ ਹੈ।
ਇਸ ਮਾਮਲੇ ਵਿੱਚ ਮੁਲਜ਼ਮ ਸੁਖਜਿੰਦਰ ਸਿੰਘ ਨੇ ਹਾਈਕੋਰਟ ਦੇ ਉਸ ਫੈਸਲੇ ‘ਤੇ ਮੁੜ ਵਿਚਾਰ ਦੀ ਮੰਗ ਕੀਤੀ ਜਿਸ ਵਿੱਚ ਸੀਬੀਆਈ ਤੋਂ ਕੇਸ ਦੀ ਜਾਂਚ ਵਾਪਸ ਲੈਣ ਲਈ ਪੰਜਾਬ ਵਿਜ਼ ਦੇ ਪ੍ਰਸਤਾਵ ਨੂੰ ਸਹੀ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫੈਸਲੇ ‘ਤੇ ਮੋਹਰ ਵੀ ਲਗਾਈ ਸੀ। ਹਾਈ ਕੋਰਟ ਨੇ ਕਿਹਾ, ਇੱਕ ਵਿਸਥਾਰਤ ਜਾਂਚ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਲਟਕ ਰਹੀ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਸਕਦੀ ਹੈ।
ਦੱਸ ਦੱਈਏ ਕਿ ਮੁਲਜ਼ਮ ਸੁਖਜਿੰਦਰ ਨੇ ਪਟੀਸ਼ਨ ਦਾਇਰ ਕਰ ਦੋ ਜਾਂਚ ਏਜੰਸੀਆਂ 'ਤੇ ਸਵਾਲ ਚੁੱਕੇ ਸੀ। ਪਟੀਸ਼ਨ ਵਿੱਚ ਕਿਹਾ ਗਿਆ ਕਿ CBI ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਸੀ। ਹੁਣ ਐਸਆਈਟੀ ਨੇ ਉਸਦੇ ਖਿਲਾਫ਼ ਕੇਸ ਦਰਜ ਕਰ ਚਲਾਨ ਪੇਸ਼ ਕਰ ਦਿੱਤਾ ਹੈ।