ਚੰਡੀਗੜ੍ਹ:ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼ਨੀਵਾਰ ਯਾਨੀ ਕਿ 30 ਅਕਤੂਬਰ, 2021 ਨੂੰ ਹੋਣ ਵਾਲੀ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੀ ਸਾਲਾਨਾ ਜਨਰਲ ਮੀਟਿੰਗ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਮੀਟਿੰਗ ਦੀ ਕਾਰਵਾਈ ਨੂੰ ਰਿਕਾਰਡ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਹਾਈ ਕੋਰਟ ਵੱਲੋਂ ਜਾਰੀ ਹੁਕਮ ਮੁਤਾਬਕ ਜੱਜ ਰਾਮ ਮੋਹਨ ਸਿੰਘ ਨੇ ਕਿਹਾ ਕਿ ਸ਼ਨੀਵਾਰ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੀ ਇਸਸਾਲਾਨਾ ਜਨਰਲ ਮੀਟਿੰਗ ਦੀ ਕਾਰਵਾਈ ਨੂੰ ਕਾਨੂੰਨ ਮੁਤਾਬਕ ਸਖ਼ਤੀ ਨਾਲ ਰਿਕਾਰਡ ਕੀਤਾ ਜਾਵੇ।