ਪੰਜਾਬ

punjab

ETV Bharat / city

ਮੁੜ ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਰਾਹਤ, 22 ਅਗਸਤ ਤੱਕ ਲੱਗੀ ਗ੍ਰਿਫਤਾਰੀ ’ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕਵੀ ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਕੋਰਟ ਨੇ ਕੁਮਾਰ ਵਿਸ਼ਵਾਸ ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ 22 ਅਗਸਤ ਤੱਕ ਜਾਰੀ ਰੱਖੀ ਹਈ ਹੈ।

ਮੁੜ ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਰਾਹਤ
ਮੁੜ ਕੁਮਾਰ ਵਿਸ਼ਵਾਸ ਨੂੰ ਹਾਈਕੋਰਟ ਤੋਂ ਰਾਹਤ

By

Published : Jul 4, 2022, 11:49 AM IST

Updated : Jul 4, 2022, 12:23 PM IST

ਚੰਡੀਗੜ੍ਹ: ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮੁੜ ਤੋਂ ਰਾਹਤ ਮਿਲ ਗਈ ਹੈ। ਦੱਸ ਦਈਏ ਕਿ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ 22 ਅਗਸਤ ਤੱਕ ਜਾਰੀ ਰੱਖੀ ਹੈ।

22 ਅਗਸਤ ਨੂੰ ਅਗਲੀ ਸੁਣਵਾਈ: ਦੱਸ ਦਈਏ ਕਿ ਕੁਮਾਰ ਵਿਸ਼ਵਾਸ ਵੱਲੋਂ ਉਨ੍ਹਾਂ ਦੇ ਖਿਲਾਫ ਰੋਪੜ ਚ ਦਰਜ ਮਾਮਲੇ ਨੂੰ ਰੱਦ ਕਰਨ ਦੇ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ। ਫਿਲਹਾਲ ਮਾਮਲੇ ’ਤੇ ਕੋਰਟ ਨੇ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਤੇ ਰੋਕ ਲਗਾਈ ਹੈ। ਹੁਣ ਇਸ ਮਾਮਲੇ ਤੇ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।

ਕੁਮਾਰ ਵਿਸ਼ਵਾਸ ਅਤੇ ਕੇਜਰੀਵਾਲ ਦਾ ਵਿਵਾਦ: ਕਾਬਿਲੇਗੌਰ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਦੇ ਵਿਚਾਲੇ ਜ਼ੁਬਾਨੀ ਜੰਗ ਹੋਈ ਸੀ ਅਤੇ ਕੇਜਰੀਵਾਲ ’ਤੇ ਕੁਮਾਰ ਵਿਸ਼ਵਾਸ ਨੇ ਕਈ ਇਲਜ਼ਾਮ ਲਗਾਏ ਸੀ ਜਿਸ ’ਚ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀ ਸਮਰਥਕ ਵੀ ਕਿਹਾ ਸੀ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਇਹ ਦਿਨ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਅਤੇ ਇੱਕ ਆਜ਼ਾਦ ਰਾਸ਼ਟਰ ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ।

ਖੈਰ ਉਸ ਸਮੇਂ ਚੋਣ ਕਮਿਸ਼ਨ ਵੱਲੋਂ ਕੁਮਾਰ ਵਿਸ਼ਵਾਸ ਦੇ ਵੀਡੀਓ ਬਿਆਨ ਤੇ ਰੋਕ ਲਗਾ ਦਿੱਤੀ ਸੀ ਨਾਲ ਹੀ ਕੁਝ ਸਮੇਂ ਬਾਅਦ ਖਤਰੇ ਨੂੰ ਦੇਖਦੇ ਹੋਏ ਕੁਮਾਰ ਵਿਸ਼ਵਾਸ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਕੈਟੇਗਰੀ ਦੀ ਸੁਰੱਖਿਆ ਵੀ ਦਿੱਤੀ ਗਈ ਸੀ।

ਇਹ ਵੀ ਪੜੋ:ਹਾਈ ਕੋਰਟ ਨੇ ਰਾਮ ਰਹੀਮ ਦੇ ਨਕਲੀ ਹੋਣ ਦੀ ਪਟੀਸ਼ਨ ਕੀਤੀ ਖਾਰਜ

Last Updated : Jul 4, 2022, 12:23 PM IST

For All Latest Updates

TAGGED:

ABOUT THE AUTHOR

...view details