ਚੰਡੀਗੜ੍ਹ:ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਮੰਗਾਂ ਪੂਰੀਆਂ ਨਾ ਹੋਣ 'ਤੇ ਉਸਦੇ ਪੁੱਤਰ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਮਾਂ ਵੱਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਦੇ ਡੀਜੀਪੀ ਨੂੰ ਜਵਾਬ ਦੇਣ ਲਈ ਤਲਬ ਕੀਤਾ ਹੈ।
ਇਹ ਵੀ ਪੜੋ:ਬਾਦਲ ਪਰਿਵਾਰ ਦੀਆਂ ਬੱਸਾਂ ‘ਤੇ ਕਾਰਵਾਈ ਕਰਨ ਵਾਲੇ ਮੰਤਰੀ ਵੜਿੰਗ ਨੂੰ HC ਤੋਂ ਵੱਡਾ ਝਟਕਾ
ਪਟੀਸ਼ਨਕਰਤਾ ਅਮਰਜੀਤ ਕੌਰ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਦਾ ਲੜਕਾ 3 ਸਾਲਾਂ ਤੋਂ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹੈ। 31 ਅਕਤੂਬਰ 2021 ਨੂੰ ਉਸ ਨੂੰ ਫ਼ੋਨ 'ਤੇ ਸੂਚਨਾ ਮਿਲੀ ਕਿ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ।
ਇਸ ਤੋਂ ਬਾਅਦ ਪਤਾ ਲੱਗਾ ਕਿ ਉਸ ਦੇ ਹੱਥ ਵਿਚ ਫਰੈਕਚਰ ਹੋ ਗਿਆ ਹੈ ਅਤੇ ਉਸ ਦਾ ਸਹੀ ਇਲਾਜ ਨਹੀਂ ਕੀਤਾ ਜਾ ਰਿਹਾ ਹੈ।
ਇਹ ਵੀ ਪੜੋ:ਸੰਯੁਕਤ ਕਿਸਾਨ ਮੋਰਚਾ ਅੱਜ ਮਨਾਏਗਾ 'ਕਿਸਾਨ ਮਜ਼ਦੂਰ ਸੰਘਰਸ਼ ਦਿਵਸ'
ਇਸ ਕਾਰਨ ਪਟੀਸ਼ਨਕਰਤਾ ਨੇ ਹਾਈ ਕੋਰਟ (Punjab and Haryana High Court) ਦੀ ਸ਼ਰਨ ਲਈ ਹੈ। ਹਾਈਕੋਰਟ (Punjab and Haryana High Court) ਨੇ ਪੰਜਾਬ ਪੁਲਿਸ (Punjab Police) ਨੂੰ ਕੈਦੀ ਦਾ ਢੁੱਕਵਾਂ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਡੀਜੀਪੀ ਨੂੰ ਇਸ ਮਾਮਲੇ ਦੀ ਖੁਦ ਜਾਂਚ ਕਰਨ ਅਤੇ ਅਗਲੀ ਸੁਣਵਾਈ 'ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਜੇਲ੍ਹ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰੀ ਅਤੇ ਮੋਬਾਈਲ ਦੀ ਬਰਾਮਦਗੀ (Mobile recovery) ਨੂੰ ਲੈ ਕੇ ਚਰਚਾ ਵਿੱਚ ਰਹੀ ਹੈ।
ਇਹ ਵੀ ਪੜੋ:ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਲਿਖਤੀ ਪ੍ਰੀਖਿਆ 'ਤੇ ਲੱਗੀ ਰੋਕ