ਪੰਜਾਬ

punjab

ETV Bharat / city

4 ਮਾਰਚ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, 28 ਫਰਵਰੀ ਨੂੰ ਬਜਟ - budget news

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਹੰਗਾਮੇਦਾਰ ਸ਼ੁਰੂਆਤ ਹੋਈ। ਇਜਲਾਸ ਦਾ ਸਮਾਂ ਵਧਾ ਕੇ 4 ਮਾਰਚ ਤੱਕ ਕਰ ਦਿੱਤਾ ਗਿਆ ਹੈ, ਤੇ ਬਜਟ 28 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਘੁਟਾਲੇ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

ਪੰਜਾਬ ਵਿਧਾਨ ਸਭਾ
ਪੰਜਾਬ ਵਿਧਾਨ ਸਭਾ

By

Published : Feb 20, 2020, 5:10 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅਕਾਲ ਚਲਾਣਾ ਕਰ ਗਏ ਦਲੀਪ ਕੌਰ ਟਿਵਾਣਾ, ਜਸਵੰਤ ਕੰਵਲ, ਲੋਕ ਗਾਇਕਾ ਲਾਚੀ ਬਾਵਾ ਦੇ ਨਾਲ-ਨਾਲ ਲੌਂਗੋਵਾਲ ਬੱਸ ਹਾਦਸੇ 'ਚ ਮਾਰੇ ਗਏ ਬੱਚਿਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਤਰਨ ਤਾਰਨ ਧਮਾਕਾ ਹਾਦਸੇ 'ਚ ਮਾਰੇ ਗਏ ਸ਼ਰਧਾਲੂਆਂ ਨੂੰ ਵੀ ਯਾਦ ਕੀਤਾ ਗਿਆ।

ਵੀਡੀਓ

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਘੁਟਾਲੇ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਸੂਬਾ ਸਰਕਾਰ ਨੇ ਜਨਤਾ 'ਤੇ ਬਿਜਲੀ ਦਾ ਵਾਧੂ ਭਾਰ ਪਾਇਆ ਹੈ।

ਪੰਜਾਬ ਦਾ ਬਜਟ ਇਜਲਾਸ 20 ਫਰਵਰੀ ਨੂੰ ਸ਼ੁਰੂ ਹੋ ਗਿਆ ਹੈ। ਪਹਿਲਾਂ ਇਹ ਇਜਲਾਸ 28 ਫਰਵਰੀ ਤੱਕ ਚਲਣਾ ਸੀ ਪਰ ਹੁਣ ਇਸ ਦੀ ਸਮਾਂ ਹੱਦ ਵਧਾ ਕੇ 4 ਮਾਰਚ ਕਰ ਦਿੱਤੀ ਗਈ ਹੈ।

ਪੰਜਾਬ ਦਾ ਬਜਟ ਜੋ ਕਿ ਪਹਿਲਾਂ 25 ਫਰਵਰੀ ਨੂੰ ਪੇਸ਼ ਕੀਤਾ ਜਾਣਾ ਸੀ, ਹੁਣ 28 ਫਰਵਰੀ ਨੂੰ ਹੋਵੇਗਾ।

ABOUT THE AUTHOR

...view details