ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਹੈ ਜਿੱਥੇ ਭਾਜਪਾ ਦਾ ਝੰਡੇ ਫੂਕਣ ਦਾ ਮਾਮਲਾ ਸਾਹਮਣੇ ਆਇਆ ਹੈ।
ਝੰਡੇ ਸਾੜਨ ਦੀ ਵੀਡੀਓ ਜ਼ੀਰਕਪੁਰ ਦੀ ਦੱਸੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਜ਼ੀਰਕਪੁਰ ਦੇ ਢਕੋਲੀ ਖੇਤਰ ਦੀ ਕਹੀ ਜਾ ਰਹੀ ਹੈ। ਇਸ ਦੌਰਾਨ ਅੱਗ ਲਗਾਉਣ ਵਾਲੇ ਨੌਜਵਾਨਾਂ ਵੱਲੋਂ ਭਾਜਪਾ ਵਰਕਰਾਂ ਦੀ ਕੁੱਟਮਾਰ ਕੀਤੀ ਗਈ ਹੈ।
ਬੀਜੇਪੀ ਦਫਤਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਿਕ ਮੁਲਜ਼ਮਾਂ ਵਿੱਚ ਇੱਕ ਨੌਜਵਾਨ ਦਾਂ ਨਾਮ ਮਨਦੀਪ ਸਿੰਘ ਹੈ ਅਤੇ ਉਹ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾ ਰਿਹਾ ਹੈ। ਭਾਜਪਾ ਆਗੂਆਂ ਦਾ ਇਲਜ਼ਾਮ ਹੈ ਕਿ ਕਿ ਡੇਰਾਬੱਸੀ ਤੋਂ ਪਾਰਟੀ ਦੇ ਉਮੀਦਵਾਰ ਸੰਜੀਵ ਖੰਨਾ ਦੀ ਵਧਦੀ ਲੋਕਪ੍ਰਿਅਤਾ ਤੋਂ ਕਾਂਗਰਸ ਅਕਾਲੀ ਦਲ ਅਤੇ ਹੋਰ ਵਿਰੋਧੀ ਧਿਰਾਂ ਡਰੀ ਹੋਈ ਹੈ।