ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨ ਦਾ ਵਫਦ ਚੰਡੀਗੜ੍ਹ ਦੇ ਦੋ ਦਿਨਾਂ ਦੌਰੇ 'ਤੇ ਪਹੁੰਚੀ।
ਇਸ ਟੀਮ ਦੀ ਅਗਵਾਈ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਵੀ ਸ਼ਾਮਿਲ ਹਨ। ਇਸ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ ਵੀ ਸ਼ਾਮਿਲ ਹਨ।
ਦੋ ਦਿਨਾਂ ਦੌਰੇ 'ਤੇ ਇਹ ਟੀਮ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ
ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਇਹ ਟੀਮ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਵੇਗੀ, ਜਿਸ 'ਚ ਵੋਟਿੰਗ ਪ੍ਰਣਾਲੀ ਤੋਂ ਲੈ ਕੇ ਵੋਟਰ ਸੂਚੀ ਤੱਕ ਦੇ ਸਾਰੇ ਪ੍ਰਬੰਧਾਂ ਅਤੇ ਵੋਟਿੰਗ ਲਈ ਸੁਰੱਖਿਆ ਦੇ ਪ੍ਰਬੰਧਾਂ ਬਾਰੇ ਰਿਪੋਰਟ ਇਕੱਤਰ ਕੀਤੀ ਜਾਵੇਗੀ।
ਸੁਸ਼ੀਲ ਚੰਦਰਾ ਚੰਡੀਗੜ੍ਹ ਵਿਖੇ ਕੱਲ 16 ਤਾਰੀਖ ਨੂੰ ਕਰਨਗੇ ਪ੍ਰੈੱਸ ਕਾਨਫਰੰਸ
ਟੀਮ ਇਸ ਦੇ ਲਈ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀ ਗੱਲ ਕਰ ਸਕਦੀ ਹੈ। ਇਸ ਦੇ ਸੰਬੰਧੀ ਇਲੈਕਸ਼ਨ ਮਕਿਸ਼ਨ ਆਫ ਇੰਡੀਆਂ ਦੇ ਮੁੱਖ ਚੋਣ ਕਮਿਸ਼ਨਰ (CEC) ਸੁਸ਼ੀਲ ਚੰਦਰਾ ਚੰਡੀਗੜ੍ਹ ਵਿਖੇ ਕੱਲ 16 ਤਾਰੀਖ ਨੂੰ ਪ੍ਰੈੱਸ ਕਾਨਫਰੰਸ ਕਰਨਗੇ।
6 ਦਸੰਬਰ ਨੂੰ ਸਵੇਰੇ 9:30 ਵਜੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕੀਤੀ ਜਾਵੇਗੀ ਮੀਟਿੰਗ
16 ਦਸੰਬਰ ਨੂੰ ਮੁੱਖ ਚੋਣ ਕਮਿਸ਼ਨ ਦੀ ਸਵੇਰੇ 9:30 ਵਜੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ 1 ਵਜੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਮੀਟਿੰਗ ਹੋਵੇਗੀ ਜਿਸ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ।
ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਮੁੱਖ ਚੋਣ ਕਮਿਸ਼ਨ ਦਾ ਵਫਦ ਸ਼ਾਮ 6 ਵਜੇ ਚੀਫ ਇਲੈਕਟ੍ਰੋਲਰ ਅਫਸਰਾਂ ਅਤੇ ਰਾਜ ਪੁਲਿਸ ਨੋਡਲ ਅਫ਼ਸਰ ਨਾਲ ਮੀਟਿੰਗ ਕਰੇਗਾ। ਜਿਸ ਤੋਂ ਬਾਅਦ ਸ਼ਾਮ 7 ਵਜੇ ਇਨਫੋਰਸਮੈਂਟ ਏਜੰਸੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ:Kejriwal ਵੱਲੋਂ ਖੇਡ ਜਗਤ ਦੇ NRIs ਨੂੰ ਲੁਭਾਉਣ ਦੀ ਕੋਸ਼ਿਸ਼ ਹਨ ਜਲੰਧਰ ਦੀਆਂ ਗਰੰਟੀਆਂ