ਚੰਡੀਗੜ੍ਹ: ਆਉਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਕਾਫੀ ਚੜਿਆ ਹੋਇਆ ਹੈ। ਹਰ ਇੱਕ ਪਾਰਟੀ ਵੱਲੋਂ ਚੋਣਾਂ ਦੀ ਤਿਆਰੀ ਕੀਤੀ ਜਾ ਰਹੀ ਹੈ, ਨਾਲ ਹੀ ਪਾਰਟੀ ਆਗੂਆਂ ਨਾਲ ਮਿਲ ਕੇ ਰਣਨੀਤੀ ਵੀ ਬਣਾਈ ਜਾ ਰਹੀ ਹੈ। ਇਸੇ ਦੇ ਚੱਲਦੇ 2022 ਦੀਆਂ ਵਿਧਾਨਸਬਾ ਚੋਣਾਂ ਤੇ ਚਰਚਾ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਮੀਟਿੰਗ ਬੁਲਾਈ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਮੀਟਿੰਗ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਸਬੰਧੀ ਚਰਚਾ ਨੂੰ ਲੈ ਕੇ ਸਾਰੇ ਨਵੇਂ ਨਿਯੁਕਤ ਕੀਤੇ ਗਏ ਜਿਲ੍ਹਾਂ ਪ੍ਰਧਾਨਾਂ ਦੀ ਬੈਠਕ ਸ਼ਾਮ 4 ਵਜੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਬੈਠਕ ਦੀ ਅਗੁਵਾਈ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਕੀਤੀ ਜਾਵੇਗੀ।
ਨਵਜੋਤ ਸਿੰਘ ਸਿੱਧੂ ਨੇ ਆਪਣੇ ਇੱਕ ਹੋਰ ਟਵੀਟ ਰਾਹੀ ਦੱਸਿਆ ਕਿ ਅੱਜ ਸ਼ਾਮ ਹੋਣ ਵਾਲੀ ਬੈਠਕ ’ਚ ਕਾਰਜਕਾਰੀ ਪ੍ਰਧਾਨ ਵੀ ਸ਼ਾਮਲ ਹੋਣਗੇ।
ਇਹ ਵੀ ਪੜੋ:Punjab Assembly Election 2022: ਕੇਜਰੀਵਾਲ ਦਾ ਪੰਜਾਬ ਦੌਰਾ, ਬਾਦਲ ਪਰਿਵਾਰ ਨੂੰ ਦੇਣਗੇ ਲਲਕਾਰ
ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 (Punjab assembly election 2022) ਲਈ ਕਾਂਗਰਸ ਹਾਈ ਕਮਾਂਡ (Congress High Command) ਵੱਲੋਂ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੰਪੇਨ ਕਮੇਟੀ ਦੀ ਚੇਅਰਪਰਸਨ ਕੋਆਰਡੀਨੇਟਰ ਅੰਬਿਕਾ ਸੋਨੀ, ਚੇਅਰਮੈਨ ਸੁਨੀਲ ਜਾਖੜ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਪੰਜਾਬ ਤੋਂ ਕਾਂਗਰਸ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਤੇ ਪੰਜਾਬ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਦੱਸ ਦਈਏ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮੇਟੀ ਚੇਅਰਮੈਨ ਬਣਾਏ ਗਏ ਹਨ (Navjot Sidhu to be Chairman), ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਕਮੇਟੀ ਦੇ ਇੱਕ ਮੈਂਬਰ (CM Channi is a member of committee) ਦੇ ਰੂਪ ਵਿੱਚ ਲਿਆ ਗਿਆ ਹੈ।