ਚੰਡੀਗੜ੍ਹ:ਪੰਜਾਬ ਵਿੱਚ ਅਗਲੇ ਸਾਲ ਜਾਨੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਜਗਰਾਓਂ ਸੀਟ (Jagraon Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਇਹ ਵੀ ਪੜੋ:Punjab Assembly Election 2022: ਬਾਦਲਾਂ ਦਾ ਗੜ੍ਹ ਹੈ ਲੰਬੀ ਸੀਟ, ਜਾਣੋ ਇੱਥੇ ਦਾ ਸਿਆਸੀ ਹਾਲ...
ਜਗਰਾਓਂ ਸੀਟ (Jagraon Assembly Constituency)
ਜੇਕਰ ਜਗਰਾਓਂ ਸੀਟ (Jagraon Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਹੁਣ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਸਰਬਜੀਤ ਕੌਰ ਮਾਣੂਕੇ (Saravjit Kaur Manuke) ਮੌਜੂਦਾ ਵਿਧਾਇਕਾ ਹਨ। ਮੌਜੂਦਾ ਹਾਲਾਤ ਵਿੱਚ ਇੱਥੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਉਮੀਦਵਾਰ ਮਜ਼ਬੂਤ ਮੰਨਿਆ ਜਾ ਰਿਹਾ ਹੈ ਕਿਉਂਕਿ ‘ਆਪ’ ਦੇ ਮੌਜੂਦਾ ਵਿਧਾਇਕਾ ਇਲਾਕੇ ਦੇ ਕਈ ਵਿਕਾਸ ਕਾਰਜ ਪੂਰੇ ਨਹੀਂ ਕਰ ਸਕੇ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਜਗਰਾਓਂ ਸੀਟ (Jagraon Assembly Constituency) ’ਤੇ 77.32 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਸਰਬਜੀਤ ਕੌਰ ਮਾਣੂਕੇ (Saravjit Kaur Manuke) ਵਿਧਾਇਕਾ ਚੁਣੇ ਗਏ ਸਨ। ਮਾਣੂਕੇ ਨੇ ਕਾਂਗਰਸ ਦੇ ਉਮੀਦਵਾਰ ਮਲਕੀਤ ਸਿੰਘ ਦਾਖਾ (Malkit Singh Dakha) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੀ ਉਮੀਦਵਾਰ ਨੂੰ 61,521 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਮਲਕੀਤ ਸਿੰਘ ਦਾਖਾ (Malkit Singh Dakha) ਨੂੰ 35,945 ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ (AMARJIT KAUR SAHOKE) ਨੂੰ 33,295 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 45.69 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਕਾਂਗਰਸ ਦਾ 26.69 ਫੀਸਦ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 24.72 ਫੀਸਦ ਵੋਟ ਸ਼ੇਅਰ ਰਿਹਾ ਸੀ।