ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਲੰਬੀ ਸੀਟ (Lambi assembly constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਇਹ ਵੀ ਪੜੋ:2022 ਵਿਧਾਨ ਸਭਾ ਚੋਣਾਂ 'ਚ ਨਵੀਆਂ ਸਿਆਸੀ ਪਾਰਟੀਆਂ ਕੀ ਕਰਨਗੀਆਂ ਰੋਲ ਅਦਾ ?
ਲੰਬੀ ਸੀਟ (Lambi assembly constituency)
ਜੇਕਰ ਲੰਬੀ ਸੀਟ (Lambi assembly constituency) ਦੀ ਗੱਲ ਕੀਤੀ ਜਾਵੇ ਤਾਂ ਇਥੇ ਸ਼ੁਰੂ ਤੋਂ ਲੈ ਕੇ ਹੁਣ ਤਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਹੀ ਕਬਜਾ ਰਿਹਾ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਲੰਬੀ ਪਿੰਡ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਲੰਬੀ ਸੀਟ (Lambi assembly constituency) ’ਤੇ 85.77 ਫੀਸਦ ਵੋਟਿੰਗ ਹੋਈ ਸੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪ੍ਰਕਾਸ਼ ਸਿੰਘ ਬਾਦਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਵਿਧਾਨ ਸਭਾ ਸੀਟ (Lambi assembly constituency) ਤੋਂ ਵਿਧਾਇਕ ਚੁਣੇ ਗਏ ਸਨ। ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਇਆ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਨੂੰ 66,375 ਵੋਟਾਂ ਮਿਲੀਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੇ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ 43,605 ਵੋਟਾਂ ਪਈਆਂ ਸਨ। ਉਥੇ ਹੀ ਤੀਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਰਹੇ ਸਨ, ਜਿਹਨਾਂ ਨੂੰ 21,254 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ