ਚੰਡੀਗੜ੍ਹ:ਪੰਜਾਬ ਵਿੱਚ ਅਗਲੇ ਸਾਲ ਜਾਨੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਉਥੇ ਹੀ ਜੇਕਰ ਅਜਿਹੇ 'ਚ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਇਹ ਵੀ ਪੜੋ:Punjab Assembly Election 2022: ਰਾਖਵੀਂ ਹੈ ਜਗਰਾਓਂ ਸੀਟ, ਜਾਣੋ ਇੱਥੇ ਕਿਸ-ਕਿਸ ’ਚ ਹੋਵੇਗਾ ਮੁਕਾਬਲਾ...
ਨਿਹਾਲ ਸਿੰਘ ਵਾਲਾ ਸੀਟ Nihal Singh Wala Assembly Constituency
ਜੇਕਰ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਮੌਜੂਦਾ ਸਮੇਂ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਮਨਜੀਤ ਸਿੰਘ (MANJIT SINGH) ਵਿਧਾਇਕ ਹਨ। ਮੌਜੂਦਾ ਹਾਲਾਤ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ 'ਆਪ' ਅਤੇ ਅਕਾਲੀਆਂ ਲਈ ਆਜ਼ਾਦ ਤੌਰ 'ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਭੁਪਿੰਦਰ ਸਿੰਘ ਸਾਹੋਕੇ ਇਸ ਸੀਟ 'ਤੇ ਚੁਣੌਤੀ ਪੇਸ਼ ਕਰ ਰਹੇ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਨਿਹਾਲ ਸਿੰਘ ਵਾਲਾ ਸੀਟ (Nihal Singh Wala Assembly Constituency) ’ਤੇ 78.73 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਮਨਜੀਤ ਸਿੰਘ (MANJIT SINGH) ਵਿਧਾਇਕ ਚੁਣੇ ਗਏ ਸਨ। ਵਿਧਾਇਕ ਮਨਜੀਤ ਸਿੰਘ ਨੇ ਕਾਂਗਰਸ ਦੀ ਉਮੀਦਵਾਰ ਰਾਜਵਿੰਦਰ ਕੌਰ (Rajwinder Kaur) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 67,313 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਕਾਂਗਰਸ ਦੀ ਉਮੀਦਵਾਰ ਰਾਜਵਿੰਦਰ ਕੌਰ (Rajwinder Kaur) ਨੂੰ 39,739 ਵੋਟਾਂ ਤੇ ਤੀਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਐੱਸ.ਆਰ. ਕਲੇਰ (S.R. KALER) ਨੂੰ 34,865 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 44.77 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਕਾਂਗਰਸ ਦਾ 26.43 ਫੀਸਦ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 23.19 ਫੀਸਦ ਵੋਟ ਸ਼ੇਅਰ ਰਿਹਾ ਸੀ।
2012 ਵਿਧਾਨ ਸਭਾ ਦੇ ਚੋਣ ਨਤੀਜੇ