ਚੰਡੀਗੜ੍ਹ: ਬਗਾਵਤੀ ਸੁਰਾਂ ਦੌਰਾਨ ਪੰਜਾਬ ਕਾਂਗਰਸ ਨੇ ਆਪਣੇ ਆਖਰੀ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 8 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਭਦੌੜ ਵਿਧਾਨਸਭਾ ਹਲਕਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਦੋ ਵਿਧਾਨਸਭਾ ਹਲਕਿਆਂ ਤੋਂ ਚੰਨੀ ਲੜਨਗੇ ਚੋਣ
ਇਸ ਲਿਸਟ ਤੋਂ ਸਾਫ ਹੋ ਗਿਆ ਹੈ ਕਿ ਚਰਨਜੀਤ ਚੰਨੀ ਦੋ ਵਿਧਾਨਸਭਾ ਹਲਕਿਆਂ ਤੋਂ ਚੋਣ ਲੜਨਗੇ। ਚਰਨਜੀਤ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਵਿਧਾਨਸਭਾ ਹਲਕਿਆਂ ਤੋਂ ਚੋਣ ਮੈਦਾਨ ਵਿੱਚ ਉਤਰਨਗੇ।
ਚੰਨੀ ਹੋ ਸਕਦੇ ਨੇ ਸੀਐਮ ਚਿਹਰਾ
ਹਾਲ ਹੀ ਵਿੱਚ ਪੰਜਾਬ ਦੌਰੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਜਲਦ ਕਰੇਗੀ। ਇਸ ਲਿਸਟ ਰਾਹੀਂਂ ਕਾਂਗਰਸ ਨੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਚਰਨਜੀਤ ਚੰਨੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋ ਸਕਦਾ ਹੈ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਦੋ ਸੀਟਾਂ-ਭਦੌੜ ਅਤੇ ਚਮਕੌਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਕਦਮ ਨਾਲ ਮਾਲਵਾ ਖੇਤਰ ਦਾ ਐਸਸੀ ਵੋਟ ਬੈਂਕ ਮਜ਼ਬੂਤ ਹੋਵੇਗਾ।
ਕੈਪਟਨ ਖਿਲਾਫ਼ ਵਿਸ਼ਨੂੰ ਸ਼ਰਮਾ ਨੂੰ ਚੋਣ ਪਿੜ ’ਚ ਉਤਾਰਿਆ
ਕਾਂਗਰਸ ਨੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਵਿਸ਼ਨੂੰ ਸ਼ਰਮਾ ਨੂੰ ਚੋਣ ਪਿੜ ਵਿੱਚ ਉਤਾਰਿਆ ਹੈ।
ਸੁਖਬੀਰ ਬਾਦਲ ਖਿਲਾਫ਼ ਮੋਹਨ ਸਿੰਘ ਫਲਿਆਂਵਾਲਾ ਚੋਣ ਮੈਦਾਨ ’ਚ