ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ। ਇਸ ਵਿਚਾਲੇ ਪੰਜਾਬ ਦੀ ਸੱਤਾ ਹਾਸਿਲ ਕਰਨ ਲਈ ਹਰ ਪਾਰਟੀ ਵੱਲੋਂ ਪੂਰੀ ਵਾਰ ਲਗਾਈ ਜਾ ਰਹੀ ਹੈ। ਪੰਜਾਬ ਦੌਰੇ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਮੁੱਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ ਪੰਜਾਬ ਫੇਰੀ ਦਾ ਦੂਜਾ ਦਿਨ ਹੈ।
ਇਹ ਵੀ ਪੜੋ:ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ 2 ਵੱਡੇ ਹਾਥੀ: ਰਾਘਵ ਚੱਢਾ
ਸ਼ੁੱਕਰਵਾਰ ਨੂੰ ਫਿਲੌਰ 'ਚ ਹੋਈ ਜਨ ਸਭਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਦੇਰ ਸ਼ਾਮ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਹਨ ਤੇ ਉਹਨਾ ਨੇ ਸ਼ੁੱਕਰਵਾਰ ਨੂੰ ਫਿਲੌਰ 'ਚ ਜਨ ਸਭਾ ਨੂੰ ਸੰਬੋਧਨ ਕੀਤਾ। ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ 111 ਦਿਨਾਂ ਵਿੱਚ ਕਮਾਲ ਕਰ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਪਾਸੇ ਬੱਦਲ ਹਨ ਤੇ ਇੱਕ ਪਾਸੇ ਚੰਨੀ ਅਤੇ ਇੱਕ ਪਾਸੇ ਭਗਵੰਤ ਮਾਨ।