ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ। ਦੱਸ ਦਈਏ ਕਿ ਭਲਕੇ ਜਾਨੀ 2 ਜਨਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 4 ਫਰਵਰੀ ਨੂੰ ਕਾਗਜ਼ ਵਾਪਸ ਲੈਣ ਦੀ ਆਖਰੀ ਤਰੀਖ ਹੋਵੇਗੀ। 20 ਫਰਵਰੀ ਨੂੰ ਪੰਜਾਬ ਵਿੱਚ ਵੋਟਾਂ ਪੈ ਜਾਣਗੀਆਂ ਤੇ 10 ਮਾਰਚ ਨੂੰ ਨਤੀਜੇ ਆਉਣਗੇ।
ਇਹ ਵੀ ਪੜੋ:ਪੰਜਾਬ ਦੇ ਵੱਡੇ ਦਿੱਗਜਾਂ ਵੱਲੋਂ ਭਰੀਆਂ ਗਈਆਂ ਨਾਮਜ਼ਦਗੀਆਂ
ਹੁਣ ਤਕ 1200 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ
ਪੰਜਾਬ ਵਿੱਚ ਹੁਣ ਤਕ 1200 ਤੋਂ ਵੱਧ ਉਮੀਦਵਾਰਾਂ ਨੇ ਆਪਣੇ ਪਰਚੇ ਦਾਖਲ ਕਰ ਦਿੱਤੇ ਹਨ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਆਪਣਾ ਪਰਚਾ ਦਾਖਲ ਕਰਨਗੇ, ਜਿਹਨਾਂ ਨੇ ਬੀਤੇ ਦਿਨ ਭਦੌੜ ਤੋਂ ਆਪਣੇ ਪੇਪਰ ਭਰੇ ਸਨ।
ਇਹ ਵੀ ਪੜੋ:ਮਜੀਠੀਆ ਵੱਲੋਂ ਮਜੀਠਾ ਹਲਕਾ ਛੱਡਣ ਦੇ ਸੰਕੇਤ, ਪਤਨੀ ਨੇ ਮਜੀਠਾ ਤੋਂ ਭਰਿਆ ਨਾਮਜ਼ਦਗੀ ਪੱਤਰ
ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਇਸ ਤਰ੍ਹਾਂ ਹੈ ਸਮਾਂ ਸਾਰਨੀ
- 2 ਫਰਵਰੀ ਨੂੰ ਹੋਵੇਗੀ ਕਾਗਜ਼ਾਂ ਦੀ ਪੜਤਾਲ
- 4 ਫਰਵਰੀ ਨੂੰ ਕਾਗਜ਼ ਵਾਪਸ ਲੈਣ ਦੀ ਆਖਰੀ ਤਰੀਖ
- 20 ਫਰਵਰੀ ਨੂੰ ਪੈਣਗੀਆਂ ਵੋਟਾਂ
- 10 ਮਾਰਚ ਨੂੰ ਆਉਣਗੇ ਨਤੀਜੇ
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ, ਪਾਰਟੀਆਂ ਤੇ ਉਮੀਦਵਾਰ ਡੋਰ-ਟੂ-ਡੋਰ ਜਾ ਕੇ ਪ੍ਰਚਾਰ ਕਰ ਰਹੇ ਹਨ ਤਾਂ ਜੋ ਜਿੱਤ ਹਾਸਲ ਕੀਤੀ ਜਾ ਸਕੇ। ਸੋ ਹੁਣ ਇਹ ਤਾਂ ਲੋਕਾਂ ਦੇ ਹੱਥ ਹੈ ਕਿ ਉਹਨਾਂ ਨੇ ਪੰਜਾਬ ਦੀ ਡੋਰ ਕਿਸ ਪਾਰਟੀ ਹੱਥ ਦੇਣੀ ਹੈ, ਜਿਸ ਦਾ ਫੈਸਲਾ 10 ਮਾਰਚ ਨੂੰ ਹੋ ਜਾਵੇਗਾ।
ਇਹ ਵੀ ਪੜੋ:ਚੰਨੀ ਦੇ ਖ਼ਿਲਾਫ਼ ਹੋ ਰਹੀ ਉੱਚ ਪੱਧਰੀ ਜਾਂਚ, 'ਆਪ' ਨੇ ਕੀਤਾ ਸਵਾਗਤ