ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਦੇ ਚੋਣ ਨਤੀਜਿਆਂ ਦਾ ਐਲਾਨ ਭਲਕੇ ਹੋਵੇਗਾ। ਪਿਛਲੇ ਦਿਨ੍ਹਾਂ ਵਿੱਚ ਆਏ ਐਗਜ਼ਿਟ ਪੋਲ ਤੋਂ ਬਾਅਦ ਆਮ ਆਦਮੀ ਪਾਰਟੀ ਕਾਫੀ ਉਤਸ਼ਾਹਿਤ ਵਿਖਾਈ ਦੇ ਰਹੀ ਹੈ। ਐਗਜ਼ਿਟ ਪੋਲ ਵਿੱਚ ਲਗਭਗ ਸਾਰੀਆਂ ਹੀ ਏਜੰਸੀਆਂ ਅਤੇ ਨਿਊਜ਼ ਚੈੱਨਲਾਂ ਵੱਲੋਂ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਗਿਆ ਹੈ। ਇਸ ਦੌਰਾਨ ਜਿੱਥੇ ਪੰਜਾਬੀ ਦੀਆਂ ਸਿਆਸੀ ਪਾਰਟੀਆਂ ਵੱਲੋਂ ਸਰਵੇਖਣਾਂ ਵਿੱਚ ਕੀਤੇ ਗਏ ਦਾਅਵਿਆਂ ਨੂੰ ਨਕਾਰਿਆ ਗਿਆ ਹੈ ਉੱਥੇ ਹੀ ਆਪਣੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ ਗਿਆ ਹੈ।
ਇਸ ਦੌਰਾਨ ਹੁਣ ਭਲਕੇ ਨਤੀਜਿਆਂ ਦੇ ਆਉਣ ਤੋਂ ਪਹਿਲਾਂ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। ਭਗਵੰਤ ਮਾਨ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ 80 ਤੋਂ 100 ਸੀਟਾਂ ’ਤੇ ਜਿੱਤ ਹਾਸਿਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਵੇਗੀ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਉਹ ਕੋਈ ਜੋਤਸ਼ੀ ਤਾਂ ਨਹੀਂ ਹਨ ਪਰ ਇਹ ਗੱਲ ਪੱਕੀ ਹੈ ਕਿ ਪੰਜਾਬ ਦੇ ਲੋਕ ਬਦਲਾਅ ਜ਼ਰੂਰ ਚਾਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਜੋ ਲੋਕ ਬਦਲਾਅ ਚਾਹੁੰਦੇ ਹਨ ਉਹ ਵੋਟਿੰਗ ਮਸ਼ੀਨਾਂ ਵਿੱਚ ਬੰਦ ਕਰ ਦਿੱਤਾ ਹੈ।