ਚੰਡੀਗੜ੍ਹ:ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਸਾਲ 2022 ਵਿੱਚ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਇੱਕ ਸਿਆਸੀ ਪਾਰਟੀ ਅਤੇ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਇਸ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ (Punjab Election Commission) ਵੀ ਆਪਣੀਆਂ ਤਿਆਰੀਆਂ ਵਿੱਚ ਰੁਝਿਆ ਹੋਇਆ ਹੈ। ਇਸੇ ਦੌਰਾਨ ਹੀ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਨੂੰ ਪੰਜਾਬ ਚੋਣਾਂ ਲਈ ਚੋਣ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਕਾਂਗਰਸ ਵੱਲੋਂ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਲਈ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦਾ ਚੇਅਰਮੈਨ ਅਤੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ
ਜਿਸ ਵਿੱਚ ਸੁਨੀਲ ਜਾਖੜ (Sunil Jakhar) ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਜੈ ਮਾਕਨ ਨੂੰ ਇਸ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਬਾਅਦ ਚੰਦਨ ਯਾਦਵ ਅਤੇ ਕ੍ਰਿਸ਼ਨਾ ਅਲਾਵਰੂ ਨੂੰ ਸਕਰੀਨਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਕਾਂਗਰਸ ਨੇ ਅਜੈ ਮਾਕਨ (Ajay Maken) ਦੀ ਪ੍ਰਧਾਨਗੀ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ। ਜੋ ਸਕਰੀਨਿੰਗ ਕਮੇਟੀ ਵਿੱਚ ਵਿਸ਼ੇਸ਼ ਮੈਂਬਰ ਬਣਾਏ ਗਏ ਹਨ, ਇਸ ਵਿੱਚ ਪੰਜਾਬ ਕਾਂਗਰਸ ਪਾਰਟੀ (Punjab Congress Party) ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) , ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਹਨ।
ਇਹ ਵੀ ਪੜ੍ਹੋ:ਕੈਪਟਨ ਦੀ ਨਵੀਂ ਸਿਆਸੀ ਪਾਰੀ, ਕਿਹਾ ਭਾਜਪਾ ਤੇ ਸੰਯੁਕਤ ਅਕਾਲੀ ਦਲ ਨਾਲ ਮਿਲਕੇ ਲੜਾਂਗੇ ਚੋਣ