ਚੰਡੀਗੜ੍ਹ:ਵੋਟਾਂ ਤੋਂ ਪਹਿਲਾਂ ਕਾਂਗਰਸ ਬਾਗੀ ਸੁਰਾਂ ਦਬਾਉਂਦੀ ਵਿਖਾਈ ਦੇ ਰਹੀ ਹੈ। ਲਗਾਤਾਰ ਕਾਂਗਰਸ ਵੱਲੋਂ ਇੱਕ ਤੋਂ ਬਾਅਦ ਇੱਕ ਕਾਂਗਰਸ ਆਗੂਆਂ ਨੂੰ ਪਾਰਟੀ ਤੋਂ ਬਾਅਦ ਦਾ ਰਸਦਾ ਵਿਖਾਉਂਦੀ ਦਿਖਾਈ ਦੇ ਰਹੀ ਹੈ। ਕਾਂਗਰਸ ਨੇ ਹੁਣ ਸਮਰਾਲਾ ਤੋਂ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਬਾਹਰ ਕਰ ਦਿੱਤਾ ਹੈ।
ਚਾਰ ਵਾਰ ਦੇ ਵਿਧਾਇਕ ਨੇ ਅਮਰੀਕ ਢਿੱਲੋਂ
ਅਮਰੀਕ ਸਿੰਘ ਢਿੱਲੋਂ ਚਾਰ ਵਾਰ ਵਿਧਾਇਕ ਰਹੇ ਹਨ ਅਤੇ ਮੌਜੂਦਾ ਵਿਧਾਇਕ ਵੀ ਹਨ। ਇਸ ਵਾਰ ਸਮਰਾਲਾ ਤੋਂ ਕਾਂਗਰਸ ਵੱਲੋਂ ਸਾਬਕਾ ਮੰਤਰੀ ਸਵਰਗੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਟਿਕਟ ਦੇਣ ਮਗਰੋਂ ਢਿੱਲੋਂ ਆਜ਼ਾਦ ਚੋਣ ਲੜ ਰਹੇ ਹਨ। ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਢਿੱਲੋਂ ਨੂੰ ਕਾਂਗਰਸ ਚੋਂ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ:ਕਾਂਗਰਸ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ 'ਚੋਂ ਕੱਢਿਆ
ਅੱਜ ਹੀ ਪਹਿਲਾਂ ਤਰਸੇਮ ਡੀਸੀ ਦਾ ਲਗਾਇਆ ਸੀ ਨੰਬਰ
ਜੇਕਰ ਇਸ ਤੋਂ ਪਹਿਲਾਂ ਗੱਲ ਕੀਤੀ ਜਾਵੇ ਤਾਂ ਅੱਜ ਹੀ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿੱਚ ਬਾਹਰ ਕੱਢ ਦਿੱਤਾ ਹੈ।
ਕੈਪਟਨ ਦੇ ਖਾਸਮਖਾਸ ਕੇਵਲ ਢਿੱਲੋਂ ਨੂੰ ਵੀ ਦਿਖਾਇਆ ਸੀ ਬਾਹਰ ਦਾ ਰਸਤਾ
ਇਸ ਤੋਂ ਪਹਿਲਾਂ ਬਰਨਾਲਾ ਤੋਂ ਸਾਬਕਾ ਵਿਧਾਇਕ ਅਤੇ ਕੈਪਟਨ ਦੇ ਖਾਸਮ ਖਾਸ ਮੰਨੇ ਜਾਂਦੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ ਗਿਆ ਸੀ। ਕੁਝ ਦਿਨ੍ਹਾਂ ਵਿੱਚ ਹੀ ਪਾਰਟੀ ਵੱਡੇ ਕਈ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਗਿਆ ਹੈ।
ਕਾਂਗਰਸ ਨੇ ਵਿਧਾਇਕ ਅਮਰੀਕ ਢਿੱਲੋਂ ਨੂੰ ਕੱਢਿਆ ਸੰਸਦ ਪ੍ਰਨੀਤ ਕੌਰ ਨੇ ਪਾਰਟੀ ਖਿਲਾਫ਼ ਖੋਲ੍ਹਿਆ ਮੋਰਚਾ ?
ਇਸਦੇ ਨਾਲ ਹੀ ਕਾਂਗਰਸ ਵਿੱਚ ਸਾਂਸਦ ਪ੍ਰਨੀਤ ਕੌਰ ਨੂੰ ਲੈਕੇ ਸਿਆਸੀ ਘਮਸਾਣ ਮੱਚਿਆ ਹੋਇਆ ਹੈ। ਪ੍ਰਨੀਤ ਕੌਰ ਕਾਂਗਰਸ ਵਿੱਚ ਰਹਿੰਦੇ ਹੋਏ ਆਪਣੇ ਪਤੀ ਅਤੇ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਡਟੇ ਹੋਏ ਹਨ। ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਚੱਲ ਰਹੀਆਂ ਹਨ ਕਿ ਪਾਰਟੀ ਪ੍ਰਨੀਤ ਕੌਰ ਖਿਲਾਫ਼ ਕੋਈ ਸਖ਼ਤ ਐਕਸ਼ਨ ਲੈ ਸਕਦੀ ਹੈ।
ਇਹ ਵੀ ਪੜ੍ਹੋ:ਕਾਂਗਰਸ ਨੇ ਵਿਧਾਇਕ ਤਰਸੇਮ ਡੀਸੀ ਨੂੰ ਦਿਖਾਇਆ ਬਾਹਰ ਦਾ ਰਸਤਾ