ਚੰਡੀਗੜ੍ਹ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ। ਪੰਜਾਬ ਦੀ ਸਿਆਸਤ ਅੱਜ ਦਾ ਦਿਨ ਕਾਫੀ ਵੱਡਾ ਰਿਹਾ ਹੈ। ਰਾਹੁਲ ਗਾਂਧੀ ਵੱਲੋਂ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਸੀਐਮ ਚਿਹਰੇ ਐਲਾਨ ਦਿੱਤਾ ਹੈ।
ਚੰਨੀ ਨੂੰ ਸੀਐਮ ਚਿਹਰਾ ਐਲਾਨਣ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਪਾਰਟੀ ਵੱਲੋਂ ਅੱਜ ਹੀ ਚੋਣ ਪ੍ਰਚਾਰ ਲਈ ਨਵਾਂ ਗਾਣਾ ਜਾਰੀ ਕਰ ਦਿੱਤਾ ਹੈ। ਇਸ ਗੀਤ ਨੂੰ ਪਾਰਟੀ ਵੱਲੋਂ ਚੋਣ ਮੁਹਿੰਮ ਲਈ ਅਹਿਮ ਦੱਸਿਆ ਜਾ ਰਿਹਾ ਹੈ।
ਇਸ ਗੀਤ ਨੂੰ ਪਾਰਟੀ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਜਾਰੀ ਕੀਤਾ ਗਿਆ ਹੈ। ਗੀਤ ਜਾਰੀ ਕਰਨ ਤੋਂ ਪਹਿਲਾਂ ਪਾਰਟੀ ਵੱਲੋਂ ਸੋਸ਼ਲ ਮੀਡੀਆ ਪੇਜ ਉੱਪਰ ਜਾਣਕਾਰੀ ਦਿੱਤੀ ਗਈ ਸੀ ਕਿ ਅੱਜ 8 ਵਜੇ ਗੀਤ ਜਾਰੀ ਕੀਤਾ ਜਾਵੇਗਾ।