ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ 5 ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈਕੇ ਅਹਿਮ ਫੈਸਲਾ ਲਿਆ ਹੈ। ਕੋਰੋਨਾ ਦੇ ਘਟ ਰਹੇ ਮਾਮਲਿਆਂ ਦੇ ਚੱਲਦੇ ਚੋਣ ਪ੍ਰਚਾਰ ਨੂੰ ਨੇੜੇ ਆਉਂਦਾ ਵੇਖ ਚੋਣ ਕਮਿਸ਼ਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ।
ਚੋਣ ਕਮਿਸ਼ਨ ਨੇ ਫੈਸਲਾ ਲੈਂਦਿਆਂ ਕਿਹਾ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਚੋਣ ਪ੍ਰਚਾਰ ਕਰ ਸਕਣਗੇ। ਜਦਕਿ ਇਸ ਤੋਂ ਪਹਿਲਾਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ।
ਇਸਦੇ ਨਾਲ ਹੀ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸਿਆਸੀ ਪਾਰਟੀਆਂ ਅਤੇ ਉਮੀਦਾਵਰ ਖੁੱਲੀ ਥਾਂ ’ਤੇ 50 ਫੀਸਦ ਸਮਰੱਥਾ ਤੱਕ ਇਕੱਠ ਕਰ ਸਕਦੇ ਹਨ। ਪੈਦਲ ਯਾਤਰਾ 'ਚ ਐੱਸਡੀਐੱਮਏ ਦੀਆਂ ਸੀਮਾਵਾਂ ਮੁਤਾਬਕ ਮਨਜ਼ੂਰੀਸ਼ੁਦਾ ਗਿਣਤੀ ਤੋਂ ਵੱਧ ਲੋਕ ਨਹੀਂ ਹੋਣੇ ਚਾਹੀਦੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਕੋਰੋਨਾ ਦੇ ਚੱਲਦੇ ਸਖ਼ਤ ਹਦਾਇਤਾਂ ਦਿੱਤੀਆਂ ਸਨ ਜਿਸਦੇ ਚੱਲਦੇ ਸਿਆਸੀ ਪਾਰਟੀਆਂ ਲਗਾਤਾਰ ਭਾਰਤੀ ਚੋਣ ਕਮਿਸ਼ਨ ਤੋਂ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਮੰਗ ਕਰ ਰਹੀਆਂ ਸਨ। ਇਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਵਲੋਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ ਜੋ ਕਿ ਸਿਆਸੀ ਪਾਰਟੀਆਂ ਲਈ ਰਾਹਤ ਸਾਬਿਤ ਹੋਵੇਗੀ।
ਇਹ ਵੀ ਪੜ੍ਹੋ:ਪੰਜਾਬ ਪਹੁੰਚਦੇ ਹੀ ਅਰਵਿੰਦ ਕੇਜਰੀਵਾਲ ਦਾ ਵੱਡਾ ਧਮਾਕਾ !