ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਦਿੱਲੀ ਫਤਿਹ ਤੋਂ ਬਾਅਦ ਕਿਸਾਨ ਮੋਰਚਾ ਚੋਣ ਮੈਦਾਨ ਵਿੱਚ ਨਿੱਤਰ ਆਇਆ ਹੈ। ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਸਮਾਜ ਮੋਰਚਾ ਨਵੀਂ ਪਾਰਟੀ ਬਣਾਈ ਗਈ ਹੈ।
ਕਿਸਾਨਾਂ ਵੱਲੋਂ ਬਣਾਈ ਗਈ ਪਾਰਟੀ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਪੰਜਾਬ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਸੰਯੁਕਤ ਸਮਾਜ ਮੋਰਚਾ ਉੱਤੇ ਸਵਾਲ ਖੜ੍ਹੇ ਕੀਤੇ ਹਨ। ਬਿੱਟੂ ਨੇ ਕਿਹਾ ਕਿ ਦੇਸ਼ ਵਿਆਪੀ ਐਮਐਸਪੀ ਦੀ ਲੜਾਈ ਕੀ ਕਿਸਾਨਾਂ ਵੱਲੋਂ ਪੰਜਾਬ ਵਿੱਚ ਚੋਣਾਂ ਲੜਨ ਕਰਕੇ ਛੱਡੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਲੀਡਰਾਂ ਦਾ ਇਹ ਹਿੱਸਾ ਰਾਜਨੀਤਿਕ ਪਾਰਟੀਆਂ ਲਈ ਅਤੇ ਉਨ੍ਹਾਂ ਦੁਆਰਾ ਪ੍ਰੇਰਿਤ ਸੀ। ਬਿੱਟੂ ਨੇ ਕਿਹਾ ਕਿ ਇਸਦੇ ਲਈ ਕਿਸਾਨਾਂ ਨੇ ਲੜਾਈ ਛੱਡ ਦਿੱਤੀ ਹੈ।